24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -4 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਤੋਂ ਸ਼ੁਰੂ

ਰੂਪਨਗਰ, 23 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪੱਧਰੀ ਇਹ ਖੇਡ ਮੁਕਾਬਲੇ 28 ਸਤੰਬਰ ਤੋਂ 05 ਅਕਤੂਬਰ 2026 ਤੱਕ ਜ਼ਿਲ੍ਹੇ ਦੇ 12 ਵੱਖ-ਵੱਖ ਚੋਣਵੇਂ ਖੇਡ ਸਥਾਨਾਂ ’ਤੇ ਕਰਵਾਏ ਜਾਣਗੇ।

ਅਜੀਤ ਡੈਸਕ 24-09-2026
ਰੂਪਨਗਰ, 23 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪੱਧਰੀ ਇਹ ਖੇਡ ਮੁਕਾਬਲੇ 28 ਸਤੰਬਰ ਤੋਂ 05 ਅਕਤੂਬਰ 2026 ਤੱਕ ਜ਼ਿਲ੍ਹੇ ਦੇ 12 ਵੱਖ-ਵੱਖ ਚੋਣਵੇਂ ਖੇਡ ਸਥਾਨਾਂ ’ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਉੱਭਰਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਾਰੇ ਖੇਡ ਸਥਾਨਾਂ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਡਾਂ ਲਈ ਨਿਰਧਾਰਤ ਖੇਡ ਸਥਾਨਾਂ ਅਤੇ ਇੰਚਾਰਜਾਂ ਦੇ ਵੇਰਵੇ ਇਸ ਪ੍ਰਕਾਰ ਹਨ। ਖੇਡ ਸਥਾਨਾਂ ਸੰਬਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਬਾਸਕਟਬਾਲ, ਅਥਲੈਟਿਕਸ, ਬਾਕਸਿੰਗ, ਫੁੱਟਬਾਲ, ਤੈਰਾਕੀ, ਖੋ-ਖੋ ਅਤੇ ਕਬੱਡੀ (ਨੈਸ਼ਨਲ ਸਟਾਈਲ) ਦੇ ਮੁਕਾਬਲੇ ਕਰਵਾਏ ਜਾਣਗੇ। ਸਰਕਾਰੀ ਪੋਲੀਟੈਕਨਿਕ ਕਾਲਜ ਰੂਪਨਗਰ ਵਿਖੇ ਗਤਕਾ, ਸਾਫਟਬਾਲ, ਕਿੱਕ ਬਾਕਸਿੰਗ, ਕਬੱਡੀ (ਸਰਕਲ ਸਟਾਈਲ), ਵਾਲੀਬਾਲ (ਸਮੈਸ਼ਿੰਗ/ਸ਼ੂਟਿੰਗ), ਚੈੱਸ ਅਤੇ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਹੋਣਗੇ। ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਰੋਲਰ ਸਕੇਟਿੰਗ ਅਤੇ ਸ਼ੂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਕਸਿੰਗ, ਜੂਡੋ ਅਤੇ ਤੀਰਅੰਦਾਜ਼ੀ ਦੇ ਮੁਕਾਬਲੇ ਹੋਣਗੇ। ਹਾਕਸ ਅਕੈਡਮੀ ਸਮਰਾਲਾ ਵਿਖੇ ਹਾਕੀ ਦੇ ਮੁਕਾਬਲੇ ਕਰਵਾਏ ਜਾਣਗੇ। ਜੀ.ਐਮ.ਐਨ.ਸੀ.ਐਸ. ਸਕੂਲ (ਗਾਂਧੀ ਸਕੂਲ) ਰੂਪਨਗਰ ਵਿਖੇ ਟੇਬਲ ਟੈਨਿਸ ਦੇ ਮੁਕਾਬਲੇ ਹੋਣਗੇ। ਕੁਸ਼ਤੀ ਕੋਚਿੰਗ ਸੈਂਟਰ ਅਕਬਰਪੁਰ ਵਿਖੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਗੇ। ਖ਼ਾਲਸਾ ਸੀ.ਸੀ. ਸਕੂਲ ਰੂਪਨਗਰ ਵਿਖੇ ਹੈਂਡਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਸ਼ਿਵਾਲਿਕ ਕਲੱਬ, ਰੂਪਨਗਰ ਵਿਖੇ ਬੈਡਮਿੰਟਨ ਦੇ ਮੁਕਾਬਲੇ ਹੋਣਗੇ। ਲਾਅਨ ਟੈਨਿਸ ਕੋਰਟ ਰੂਪਨਗਰ ਵਿਖੇ ਲਾਅਨ ਟੈਨਿਸ ਦੇ ਮੁਕਾਬਲੇ ਕਰਵਾਏ ਜਾਣਗੇ। ਨੇਤਾ ਜੀ ਮਾਡਲ ਸਕੂਲ ਰੂਪਨਗਰ ਵਿਖੇ ਨੈੱਟਬਾਲ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਸ.ਸ.ਸ.ਸ. ਭਰਤਗੜ੍ਹ ਵਿਖੇ ਵੇਟ ਲਿਫਟਿੰਗ ਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਦੇ ਇੱਛੁਕ ਖਿਡਾਰੀ ਦਿੱਤੇ ਗਏ ਕਿਊ.ਆਰ. ਕੋਡ ਜਾਂ ਅਧਿਕਾਰਤ ਪੋਰਟਲ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਰਜਿਸਟਰੇਸ਼ਨ ਕਰਵਾ ਕੇ ਨਿਰਧਾਰਤ ਖੇਡ ਸਥਾਨ ਅਤੇ ਸਮੇਂ ਅਨੁਸਾਰ ਮੁਕਾਬਲਿਆਂ ਵਿਚ ਭਾਗ ਲੈਣ।
ਪਿਛਲੀ ਖ਼ਬਰ ਗਵੰਤ ਮਾਨ ਸਰਕਾਰ ਦਾ ਪ੍ਰੋਗਰਾਮ ਲੋਕ ਮਿਲਣੀ , ਆਮ ਲੋਕਾਂ ਦੀ ਦਫ਼ਤਰਾਂ ’ ਚ ਬੇਲੋੜੀ ਖੱਜਲ ਖ਼ੁਆਰੀ ਘਟਾਉਣ ਦਾ ਬਣਿਆ ਜਰੀਆਂ... ਅਗਲੀ ਖ਼ਬਰ ਜੰਗਲੀ ਸੂਰਾਂ ਨੇ ਮੱਕੀ ਦੀ ਫ਼ਸਲ ਉਜਾੜੀ, ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।