ਗਵੰਤ ਮਾਨ ਸਰਕਾਰ ਦਾ ਪ੍ਰੋਗਰਾਮ ਲੋਕ ਮਿਲਣੀ , ਆਮ ਲੋਕਾਂ ਦੀ ਦਫ਼ਤਰਾਂ ’ ਚ ਬੇਲੋੜੀ ਖੱਜਲ ਖ਼ੁਆਰੀ ਘਟਾਉਣ ਦਾ ਬਣਿਆ ਜਰੀਆਂ - ਹਰਜੋਤ ਬੈਂਸ
ਢੇਰ, 23 ਸਤੰਬਰ (ਸ਼ਿਵ ਕੁਮਾਰ ਕਾਲੀਆ)- ਬਾਸੋਵਾਲ ਕਲੋਨੀ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਸੁਣਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਆਪਣੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ।
ਲ
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ। ਤਸਵੀਰ: ਸ਼ਿਵ ਕੁਮਾਰ ਕਾਲੀਆ
24-09-2026
ਢੇਰ, 23 ਸਤੰਬਰ (ਸ਼ਿਵ ਕੁਮਾਰ ਕਾਲੀਆ)- ਬਾਸੋਵਾਲ ਕਲੋਨੀ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਸੁਣਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਆਪਣੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ। ਹਰਜੋਤ ਸਿੰਘ ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਿਤ ਅਧਿਕਾਰੀਆਂ ਨਾਲ ਮੌਕੇ ’ਤੇ ਹੀ ਗੱਲਬਾਤ ਕੀਤੀ ਅਤੇ ਕਈ ਸਮੱਸਿਆਵਾਂ ਦਾ ਤੁਰੰਤ ਹੱਲ ਵੀ ਕਰਵਾਇਆ। ਇਸ ਦੌਰਾਨ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਰਾਮ ਲੀਲ੍ਹਾ ਗਰਾਊਂਡ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਪਿੰਡ ਦੀਆਂ ਗਲੀਆਂ ਨਾਲੀਆਂ ਬਣਾਇਆਂ ਜਾਣਗੀਆਂ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਬੇਲੋੜੀ ਖ਼ੱਜਲ-ਖ਼ੁਆਰੀ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਛੋਟੀਆਂ-ਵੱਡੀਆਂ ਸਮੱਸਿਆਵਾਂ ਲੈ ਕੇ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਉਹ ਖ਼ੁਦ ਲੋਕਾਂ ਦੇ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਮੌਕੇ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਦਾ ਤੁਰੰਤ ਹੱਲ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੀ ਸੇਵਾ ਕਰਨਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਨੁਮਾਇੰਦਾ ਚੁਣਿਆ ਹੈ ਅਤੇ ਇਸ ਲਈ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਬਰੂੰਹਾਂ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਲੋਕਾਂ ਤੋਂ ਵੱਖ ਨਹੀਂ ਸਮਝਦੇ, ਸਗੋਂ ਲੋਕਾਂ ਦੇ ਪਰਿਵਾਰ ਦਾ ਹਿੱਸਾ ਬਣ ਕੇ ਉਨ੍ਹਾਂ ਦੀ ਸੇਵਾ ਕਰਨ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬਰੂੰਹਾਂ ’ਤੇ ਉਨ੍ਹਾਂ ਦਾ ਆਪਣਾ ਪੁੱਤਰ ਅਤੇ ਭਰਾ ਬਣ ਕੇ ਪਹੁੰਚਣਾ ਹੀ ਉਨ੍ਹਾਂ ਦੀ ਕਾਰਜਸ਼ੈਲੀ ਦਾ ਮਕਸਦ ਹੈ। ਇਸ ਮੌਕੇ ਲੋਕਾਂ ਵਲੋਂ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਫ਼ਾਈ, ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮਾਮਲੇ ਵੀ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੇ ਗਏ। ਬੈਂਸ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਸਬੰਧਿਤ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਰੱਖ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ ਗਿਆ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਵਲੋਂ ਖ਼ੁਦ ਉਨ੍ਹਾਂ ਦੇ ਵਿਚਕਾਰ ਪਹੁੰਚ ਕੇ ਸਮੱਸਿਆਵਾਂ ਸੁਣਨ ਅਤੇ ਮੌਕੇ ’ਤੇ ਹੀ ਹੱਲ ਕਰਵਾਉਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਮਾਮਲਿਆਂ ਲਈ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਪਰ ਹੁਣ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਨੁਮਾਇੰਦੇ ਖ਼ੁਦ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚ ਰਹੇ ਹਨ। ਲੋਕਾਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਹੋਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਪੱਮੂ ਢਿੱਲੋਂ ਸਰਪੰਚ, ਲੱਕੀ ਕਪਲਾ ਸਰਪੰਚ, ਪਵਨ ਕੁਮਾਰ, ਵੀਨਾ ਰਾਣੀ , ਅਨੂੰ ਦੇਵੀ, ਪ੍ਰਦੀਪ ਕੁਮਾਰ, ਵਿਨੇ ਲਕਸ਼ਮੀ, ਪਵਨ ਕੁਮਾਰ, ਰਾਕੇਸ਼ ਚੰਦਰ, ਸਰਬਜੀਤ ਪ੍ਰਿੰਸ ਸਰਪੰਚ, ਬਲਵਿੰਦਰ ਕੌਰ ਪੰਚ, ਮਿੰਟੂ ਰਾਣਾ ਸਰਪੰਚ ਮਾਂਗੇਵਾਲ, ਦੇਸ਼ ਰਾਜ ਰਾਮਪੁਰ, ਹਰਚਰਨ ਸਿੰਘ ਬਲਾਕ ਸੰਮਤੀ ਮੈਂਬਰ, ਗੁਰਮੀਤ ਕਲੋਤਾ, ਜੱਸੀ ਸਰਪੰਚ ਬੀਕਾਪੁਰ, ਜਸਵੰਤ ਸਿੰਘ, ਬੀਰ ਕੌਰ ਬਲਾਕ ਸੰਮਤੀ ਚੇਅਰਮੈਨ, ਸੁਨੀਲ ਅਡਵਾਲ ਕੌਂਸਲਰ, ਰਜਿੰਦਰ ਸਿੰਘ ਸਰਪੰਚ, ਜਸਵੰਤ ਸਿੰਘ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।