24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਮੋਰਿੰਡਾ ਪੁੱਜੀ

ਮੋਰਿੰਡਾ, 23 ਸਤੰਬਰ (ਪ੍ਰਿਤਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਲਈ ਸ਼ੁਰੂ ਕੀਤੀਆਂ ਗਈਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਵਿਚੋਂ ਇਕ ਯਾਤਰਾ ਅੱਜ ਮੋਰਿੰਡਾ ਪੁੱਜੀ। ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਇਸ ਯਾਤਰਾ ਦੇ ਮੋਰਿੰਡਾ ਪਹੁੰਚਣ ’ਤੇ ਭਾਜਪਾ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਇਕ ਵਿਸ਼ਾਲ ਰੈਲੀ ਕੀਤੀ ਗਈ।

ਅਜੀਤ ਡੈਸਕ 24-09-2026
ਮੋਰਿੰਡਾ, 23 ਸਤੰਬਰ (ਪ੍ਰਿਤਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਲਈ ਸ਼ੁਰੂ ਕੀਤੀਆਂ ਗਈਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਵਿਚੋਂ ਇਕ ਯਾਤਰਾ ਅੱਜ ਮੋਰਿੰਡਾ ਪੁੱਜੀ। ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਇਸ ਯਾਤਰਾ ਦੇ ਮੋਰਿੰਡਾ ਪਹੁੰਚਣ ’ਤੇ ਭਾਜਪਾ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ, ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ‘ਆਪ’ ਆਗੂਆਂ ਨੇ ਪੰਜਾਬ ਨੂੰ ਐਸ਼ਪ੍ਰਸਤੀ ਦਾ ਅੱਡਾ ਬਣਾ ਦਿੱਤਾ ਹੈ। ਪੰਜਾਬ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ, ‘‘ ਜਿਨ੍ਹਾਂ ਆਗੂਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਹੋਣਾ ਚਾਹੀਦਾ ਸੀ, ਉਹ ਅੱਜ ਸੱਤਾ ਵਿਚ ਬੈਠੇ ਹਨ ਅਤੇ ਪੰਜਾਬ ਵਿਚ ਸਿਹਤ ਐਮਰਜੈਂਸੀ ਵਰਗੇ ਹਾਲਾਤ ਬਣ ਚੁੱਕੇ ਹਨ।’’ ਉਨ੍ਹਾਂ ਕਿਹਾ ਕਿ ਨਸ਼ਿਆਂ ਪਿੱਛੇ ਪਾਕਿਸਤਾਨ ਦੀ ਸਾਜ਼ਿਸ਼ ਹੋ ਸਕਦੀ ਹੈ, ਪਰ ਪੰਜਾਬ ਸਰਕਾਰ ਅਤੇ ਪੁਲਿਸ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਕਿਉਂ ਭੱਜ ਰਹੀ ਹੈ? ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਲੋਂ ਨਸ਼ਾ ਖ਼ਤਮ ਕਰਨ ਦੀਆਂ ਦਿੱਤੀਆਂ ਗਈਆਂ ਤਰੀਕਾਂ ਖੋਖਲੀਆਂ ਸਾਬਤ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਵਿਚ ਕਮਲ ਖਿੜਾਉਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਾ ਮੁਕਤ ਸਰਕਾਰ ਦਿੱਤੀ ਜਾ ਸਕੇ। ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਵਾਲੀ ਇਸ ਪਵਿੱਤਰ ਧਰਤੀ ’ਤੇ ਨਸ਼ਿਆਂ ਦਾ ਵਪਾਰ ਹੋਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕਿਸੇ ਸਿਆਸੀ ਲਾਹੇ ਲਈ ਨਹੀਂ ਸਗੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਹੈ। ਉਨ੍ਹਾਂ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦਾ ਸਾਥ ਦੇਣ ਦੀ ਅਪੀਲ ਕੀਤੀ। ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅੱਜ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ। ਕਈ ਪਰਿਵਾਰਾਂ ਦੇ ਪੰਜ-ਪੰਜ, ਛੇ-ਛੇ ਨੌਜਵਾਨ ਪੁੱਤਰ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ, ਜੋ ਕਿ ਪੂਰੇ ਪੰਜਾਬ ਲਈ ਇੱਕ ਵੱਡਾ ਸੰਤਾਪ ਹੈ। ਇਸ ਮੌਕੇ ਕਰਮਜੀਤ ਸਿੰਘ ਭੰਗੂ ਮੰਡਲ ਪ੍ਰਧਾਨ ਮੋਰਿੰਡਾ, ਕੁਲਦੀਪ ਸਿੰਘ, ਹਰਜੀਤ ਸਿੰਘ, ਪਵਨਜੀਤ ਸਿੰਘ, ਜਗਦੇਵ ਸਿੰਘ, ਸੁੱਚਾ ਸਿੰਘ,ਹਰਨੇਕ ਸਿੰਘ ਕਲਾਰਾ, ਜਗਦੀਪ ਸਿੰਘ ਸੰਗਤਪੁਰਾ, ਵਿਨੋਦ ਰਾਣਾ, ਸੁਰਜੀਤ ਸਿੰਘ ਰੰਗੀਆਂ, ਬਲਵੀਰ ਸਿੰਘ, ਪਵਿੱਤਰ ਸਿੰਘ ਬਰਸਾਲਪੁਰ, ਤਰਸੇਮ ਸਿੰਘ ਕਾਂਜਲਾ ਤੇ ਜਸਮੇਰ ਸਿੰਘ ਮੰਦਵਾੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਰਾਈਵਿੰਗ ਟਰੈਕ ’ਤੇ ਇਕ ਘੰਟਾ ਬੰਦ ਰਿਹਾ ਕੰਮ ਅਗਲੀ ਖ਼ਬਰ ਗਵੰਤ ਮਾਨ ਸਰਕਾਰ ਦਾ ਪ੍ਰੋਗਰਾਮ ਲੋਕ ਮਿਲਣੀ , ਆਮ ਲੋਕਾਂ ਦੀ ਦਫ਼ਤਰਾਂ ’ ਚ ਬੇਲੋੜੀ ਖੱਜਲ ਖ਼ੁਆਰੀ ਘਟਾਉਣ ਦਾ ਬਣਿਆ ਜਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।