ਅਜੀਤ, ਜਲੰਧਰ
ਜੀ . ਟੀ . ਯੂ . ਵਲੋਂ ਬਦਲੀਆਂ ਲਈ ਇੱਕ ਹੋਰ ਮੌਕਾ ਦੇਣ ਦੀ ਮੰਗ
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਅਧਿਆਪਕਾਂ ਨੂੰ ਬਦਲੀਆਂ ਲਈ ਇੱਕ ਹੋਰ ਮੌਕਾ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਹੈ ਕਿ ਪਹਿਲਾਂ ਹੋਈਆਂ ਬਦਲੀਆਂ ਦੌਰਾਨ ਬਹੁਤ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਪ੍ਰਾਥਮਿਕਤਾ ਦੇ ਆਧਾਰ ਤੇ ਭਰੇ ਗਏ ਸਟੇਸ਼ਨ ਅਲਾਟ ਨਹੀਂ ਕੀਤੇ ਗਏ, ਜਦੋਂ ਕਿ ਉਹ ਸਟੇਸ਼ਨ ਅਧਿਆਪਕਾਂ ਵਲੋਂ ਬਦਲੀਆਂ ਰੱਦ ਕਰਾਉਣ ਜਾਂ ਕਿਸੇ ਦੀ ਬਦਲੀ ਨਾ ਹੋਣ ਕਾਰਨ ਅਜੇ ਵੀ ਖਾਲੀ ਪਏ ਹਨ।
ਸ
ਸਨਿਚਰਵਾਰ, 1 ਅਗਸਤ, 2026
25-09-2026
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਅਧਿਆਪਕਾਂ ਨੂੰ ਬਦਲੀਆਂ ਲਈ ਇੱਕ ਹੋਰ ਮੌਕਾ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਹੈ ਕਿ ਪਹਿਲਾਂ ਹੋਈਆਂ ਬਦਲੀਆਂ ਦੌਰਾਨ ਬਹੁਤ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਪ੍ਰਾਥਮਿਕਤਾ ਦੇ ਆਧਾਰ ਤੇ ਭਰੇ ਗਏ ਸਟੇਸ਼ਨ ਅਲਾਟ ਨਹੀਂ ਕੀਤੇ ਗਏ, ਜਦੋਂ ਕਿ ਉਹ ਸਟੇਸ਼ਨ ਅਧਿਆਪਕਾਂ ਵਲੋਂ ਬਦਲੀਆਂ ਰੱਦ ਕਰਾਉਣ ਜਾਂ ਕਿਸੇ ਦੀ ਬਦਲੀ ਨਾ ਹੋਣ ਕਾਰਨ ਅਜੇ ਵੀ ਖਾਲੀ ਪਏ ਹਨ। ਸੋ ਅਧਿਆਪਕਾ ਆਗੂਆਂ ਨੇ ਮੰਗ ਕੀਤੀ ਹੈ ਕਿ ਅਧਿਆਪਕਾਂ ਨੂੰ ਬਦਲੀਆਂ ਦਾ ਇੱਕ ਹੋਰ ਮੌਕਾ ਦੇਣਾ ਚਾਹੀਦਾ ਹੈ ਤਾਂ ਕਿ ਉਹ ਆਪਣੀ ਰਿਹਾਇਸ਼ ਨੇੜੇ ਵਧੀਆ ਤਰੀਕੇ ਨਾਲ ਸੇਵਾ ਨਿਭਾਅ ਸਕਣ ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਉਹ ਪਹਿਲ ਕਦਮੀ ਕਰਦੇ ਹੋਏ ਅਧਿਆਪਕਾਂ ਨੂੰ ਬਦਲੀਆਂ ਦਾ ਇੱਕ ਹੋਰ ਮੌਕਾ ਦਿਵਾਉਣ।