25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਅਤੇ ਕੇਂਦਰੀ ਏਜੰਸੀਆਂ ਪੰਜਾਬੀਆਂ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਰਹੀਆਂ ਹਨ - ਹਰਜੋਤ ਬੈਂਸ ਪੰਜਾਬ ਸਰਕਾਰ ਨੇ ਗਰੰਟੀਆਂ ਪੂਰੀਆਂ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ : ਹਰਜੋਤ ਬੈਂਸ

ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਸ਼ਹਿਰ ਵਿਚ ਚੱਲ ਰਹੀ ਸਫ਼ਾਈ ਮੁਹਿੰਮ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਈ ਲੋਕ-ਪੱਖੀ ਫ਼ੈਸਲੇ ਲਾਗੂ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵਾਅਦਿਆਂ ਨੂੰ ਪੂਰਾ ਕਰਨ ਲਈ ਵੀ ਕਾਰਵਾਈ ਜਾਰੀ ਹੈ।

ਅਜੀਤ ਡੈਸਕ 25-09-2026
ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਸ਼ਹਿਰ ਵਿਚ ਚੱਲ ਰਹੀ ਸਫ਼ਾਈ ਮੁਹਿੰਮ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਈ ਲੋਕ-ਪੱਖੀ ਫ਼ੈਸਲੇ ਲਾਗੂ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵਾਅਦਿਆਂ ਨੂੰ ਪੂਰਾ ਕਰਨ ਲਈ ਵੀ ਕਾਰਵਾਈ ਜਾਰੀ ਹੈ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣ ਵੱਲ ਸਰਕਾਰ ਨੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਸਿਹਤ, ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ’ਤੇ ਹੈ। ਭਾਜਪਾ ਅਤੇ ਕੇਂਦਰੀ ਜਾਂਚ ਏਜੰਸੀਆਂ ਦਾ ਜ਼ਿਕਰ ਕਰਦਿਆਂ ਬੈਂਸ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਵਲੋਂ ਪੰਜਾਬ ਦੇ ਕਾਰੋਬਾਰੀਆਂ ਅਤੇ ਪੰਜਾਬੀਆਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ.ਡੀ. ਵਰਗੀਆਂ ਏਜੰਸੀਆਂ ਦੀਆਂ ਕਾਰਵਾਈਆਂ ਕਾਰਨ ਪੰਜਾਬ ਵਿਚ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਅਤੇ ਮਜ਼ਬੂਤੀ ਨੂੰ ਲੋਕਤੰਤਰ ਲਈ ਜ਼ਰੂਰੀ ਦੱਸਿਆ। ਇਸ ਦੌਰਾਨ ਬੈਂਸ ਨੇ ਘਰਾਂ ਦੀਆਂ ਬਰੂੰਹਾਂ ’ਤੇ ਪਹੁੰਚ ਕੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਮੌਕੇ ’ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਸਿਰਫ਼ ਗਲੀਆਂ ਦੀ ਸਫ਼ਾਈ ਤੱਕ ਸੀਮਤ ਨਹੀਂ, ਸਗੋਂ ਬਿਹਤਰ ਨਾਗਰਿਕ ਸਹੂਲਤਾਂ ਅਤੇ ਸਾਫ਼ ਵਾਤਾਵਰਣ ਯਕੀਨੀ ਬਣਾਉਣ ਦੀ ਕੋਸ਼ਿਸ਼ ਹੈ। ਬੈਂਸ ਨੇ ਕਿਹਾ ਕਿ ਉਹ ਖ਼ੁਦ ਰੋਜ਼ਾਨਾ ਜ਼ਮੀਨੀ ਪੱਧਰ ’ਤੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਨੰਗਲ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਲਈ ਕਿਸੇ ਦਫ਼ਤਰ ਦੇ ਚੱਕਰ ਨਾ ਕੱਟਣੇ ਪੈਣ ਜਿਸ ਵਾਸਤੇ ਅਧਿਕਾਰੀਆਂ ਨੂੰ ਜਵਾਬਦੇਹੀ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ।
ਪਿਛਲੀ ਖ਼ਬਰ ਪੰਜਾਬ ਸਾਂਝੀਵਾਲਤਾ ਦਲ ਦਾ ਨੂਰਪੁਰ ਬੇਦੀ ’ ਚ ਜਨਤਕ ਇਕੱਠ 26 ਨੂੰ , ਅਮਿਤੋਜ ਸਿੰਘ ਮਾਨ ਸਮੇਤ ਹੋਰ ਬੁੱਧੀਜੀਵੀ ਪਹੁੰਚਣਗ... ਅਗਲੀ ਖ਼ਬਰ ਭਾਜਪਾ ਅਤੇ ਕੇਂਦਰੀ ਏਜੰਸੀਆਂ ਪੰਜਾਬੀਆਂ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਰਹੀਆਂ ਹਨ - ਹਰਜੋਤ ਬੈਂਸ ਪੰਜਾਬ ਸਰਕਾਰ ਨੇ ਗਰੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।