26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਲਈ ਜੰਗਲਾਤ ਵਰਕਰਜ਼ ਯੂਨੀਅਨ ਵਲੋਂ 30 ਨੂੰ ਦਿੜ੍ਹਬਾ ’ਚ ਰੋਸ ਪ੍ਰਦਰਸ਼ਨ ਦਾ ਐਲਾਨ

ਨੂਰਪੁਰ ਬੇਦੀ, 25 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਜੰਗਲਾਤ, ਜੰਗਲੀ ਜੀਵ ਅਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ 30 ਸਤੰਬਰ ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ (ਸੰਗਰੂਰ) ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ ਯੂਨੀਅਨ ਦੀ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਜਾਰੀ ਕਰਦਿਆਂ ਦੱਸਿਆ ਕਿ ਮੀਟਿੰਗ ਵਿਚ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿੱਤ ਸਕੱਤਰ ਅਮਨਦੀਪ ਸਿੰਘ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀ ਵਾਲਾ ਸੰਗਰੂਰ ਸਮੇਤ ਹੋਰ ਆਗੂ ਹਾਜ਼ਰ ਸਨ।

ਮੀਟਿੰਗ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਰਵੀਕਾਂਤ ਤੇ ਹੋਰ ਯੂਨੀਅਨ ਆਗੂ। ਤਸਵੀਰ: ਰਾਜੇਸ਼ ਚੌਧਰੀ 26-09-2026
ਨੂਰਪੁਰ ਬੇਦੀ, 25 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਜੰਗਲਾਤ, ਜੰਗਲੀ ਜੀਵ ਅਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ 30 ਸਤੰਬਰ ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ (ਸੰਗਰੂਰ) ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ ਯੂਨੀਅਨ ਦੀ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਜਾਰੀ ਕਰਦਿਆਂ ਦੱਸਿਆ ਕਿ ਮੀਟਿੰਗ ਵਿਚ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿੱਤ ਸਕੱਤਰ ਅਮਨਦੀਪ ਸਿੰਘ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀ ਵਾਲਾ ਸੰਗਰੂਰ ਸਮੇਤ ਹੋਰ ਆਗੂ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਕਾਮਿਆਂ ਨੂੰ ਪੱਕਾ ਕਰਨ ਦੀ ਬਜਾਏ ਪਲੇਸਮੈਂਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਵਿਚ ਪੱਕੇ ਕਾਮਿਆਂ ਵਾਲੀਆਂ ਸਹੂਲਤਾਂ ਨਾ ਹੋਣ ਕਾਰਨ ਜੰਗਲਾਤ ਕਾਮਿਆਂ ਵਿਚ ਭਾਰੀ ਰੋਸ ਅਤੇ ਬੇਚੈਨੀ ਪਾਈ ਜਾ ਰਹੀ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੈਬਨਿਟ ਮੰਤਰੀਆਂ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਕਾਮਿਆਂ ਦੀਆਂ ਮੰਗਾਂ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੀਟਿੰਗਾਂ ਦੌਰਾਨ ਹਾਂ-ਪੱਖੀ ਫ਼ੈਸਲਿਆਂ ਦਾ ਭਰੋਸਾ ਦਿੱਤਾ ਜਾਂਦਾ ਰਿਹਾ, ਪਰ ਅਮਲੀ ਤੌਰ ’ਤੇ ਕਾਮਿਆਂ ਨੂੰ ਲਗਾਤਾਰ ਲਾਰਿਆਂ ਵਿਚ ਰੱਖਿਆ ਗਿਆ। ਆਗੂਆਂ ਨੇ ਦੱਸਿਆ ਕਿ ਪਲੇਸਮੈਂਟ ਕੀਤੇ ਕਾਮਿਆਂ ਨੂੰ ਕੇਵਲ 15 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਦਿੱਤੀ ਜਾ ਰਹੀ ਹੈ, ਜਿਸ ਕਾਰਨ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਉਨ੍ਹਾਂ ਲਈ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਇਸ ਮੌਕੇ ਸੁਲੱਖਣ ਮੋਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫ਼ਿਰੋਜ਼ਪੁਰ, ਭੁਪਿੰਦਰ ਦਸੂਹਾ, ਕਰਮ ਸਿੰਘ ਹਰੀਕੇ ਪਤਨ, ਰਵੀਕਾਂਤ ਰੋਪੜ, ਜਗਤਾਰ ਸ਼ਾਹਪੁਰ, ਭੁਪਿੰਦਰ ਸਿੰਘ ਸਾਧੋਹੇੜੀ ਸਮੇਤ ਹੋਰ ਯੂਨੀਅਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਅਗਲੀ ਖ਼ਬਰ 82 ਲੱਖ ਦੀ ਲਾਗਤ ਨਾਲ ਬਰਾਰੀ ’ਚ ਬਣਨ ਵਾਲੀ ਪਾਣੀ ਟੈਂਕੀ ਦਾ ਕੈਬਿਨਟ ਮੰਤਰੀ ਬੈਂਸ ਨੇ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।