29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ . ਸ . ਸ . ਸ . ਸਕੂਲ ਧਮਾਣਾ ਦਾ ‘ ਖੇਡਾਂ ਵਤਨ ਪੰਜਾਬ ਦੀਆਂ ’ ਵਿਚ ਸ਼ਾਨਦਾਰ ਪ੍ਰਦਰਸ਼ਨ

ਨੂਰਪੁਰ ਬੇਦੀ, 28 ਸਤੰਬਰ (ਵਿੰਦਰਪਾਲ ਝਾਂਡੀਆਂ)-ਡੀ. ਏ.

ਅਜੀਤ ਡੈਸਕ 29-09-2026
ਨੂਰਪੁਰ ਬੇਦੀ, 28 ਸਤੰਬਰ (ਵਿੰਦਰਪਾਲ ਝਾਂਡੀਆਂ)-ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਹੋਏ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਗਰੁੱਪਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਹੁਨਰ ਦਾ ਲੋਹਾ ਮਨਵਾਉਂਦੇ ਹੋਏ ਮੁੰਡੇ ਤੇ ਕੁੜੀਆਂ ਦੋਨਾਂ ਨੇ ਫਸਵੇਂ ਮੁਕਾਬਲਿਆਂ ਵਿਚੋਂ ਦੋੜ 100 ਮੀਟਰ, 200 ਮੀਟਰ ਰਿਲੇਅ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ ਤੇ ਇਸ ਤੋਂ ਇਲਾਵਾ ਬਾਕੀ ਖੇਡਾਂ ਵਿਚ ਵੀ ਸਰਬੋਤਮ ਪ੍ਰਦਰਸ਼ਨ ਕਰਦੇ ਹੋਏ ਧਮਾਣਾ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਡਾ. ਵਿਨੋਦ ਚੰਦਨ ਨੇ ਦੱਸਿਆ ਕਿ ਸਕੂਲ ਪੁੱਜਣ ਤੇ ਇਹਨਾਂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਹਨਾਂ ਜਿੱਤ ਦਾ ਸਿਹਰਾ ਸਕੂਲ ਮੁਖੀ ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆਂ ਸਮੁੱਚੇ ਸਟਾਫ਼ ਤੇ ਖੇਡ ਵਿਭਾਗ ਮੁਖੀ ਗੁਰਮੀਤ ਸਿੰਘ ਅਬਿਆਣਾ ਨੂੰ ਜਾਂਦਾ ਹੈ, ਜਿਹਨਾਂ ਦੀ ਅਣਥੱਕ ਮਿਹਨਤ ਸਦਕਾ ਇਹ ਪ੍ਰਾਪਤੀਆਂ ਸਕੂਲ ਨੇ ਕੀਤੀਆਂ ਹਨ। ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆ ਅਤੇ ਸਟਾਫ ਨੇ ਇਹਨਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਇਹਨਾਂ ਤੋਂ ਪ੍ਰੇਰਨਾ ਲੈਣ ਦੀ ਗੱਲ ਆਖੀ। ਇਸ ਮੌਕੇ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਭੂਰੀ ਵਾਲੇ ਗੁਰਗੱਦੀ ਪ੍ਰਪੰਰਾ ਵਲੋਂ ਜਨ ਦੀ ਸੇਵਾ ਤੇ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਲਿਆਉਣਾ ਹੀ ਮੁੱਖ ਮਿਸ਼ਨ ਹੈ -... ਅਗਲੀ ਖ਼ਬਰ ਭੂਰੀ ਵਾਲੇ ਟਿੱਬਾ ਨੰਗਲ ਕਾਲਜ ਵਿਖੇ ਐੱਨ . ਐੱਸ . ਐੱਸ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।