ਭੂਰੀ ਵਾਲੇ ਗੁਰਗੱਦੀ ਪ੍ਰਪੰਰਾ ਵਲੋਂ ਜਨ ਦੀ ਸੇਵਾ ਤੇ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਲਿਆਉਣਾ ਹੀ ਮੁੱਖ ਮਿਸ਼ਨ ਹੈ - ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲੇ
ਨੂਰਪੁਰ ਬੇਦੀ, 28 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮਸਾਗਰ ਮਹਾਰਾਜ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਗੁਰਗੱਦੀ ਪ੍ਰਪੰਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆ ਦੇ ਅਵਤਾਰ ਦਿਵਸ ਨੂੰ ਸਮਰਪਿਤ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਚੱਲ ਰਹੇ ਤਿੰਨ ਰੋਜ਼ਾ ਸੰਤ ਸਮਾਗਮ ਦੇ ਦੂਜੇ ਦਿਨ ਦੌਰਾਨ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ ਅਤੇ ਅਲਫਾ ਬਲੱਡ ਬੈਂਕ ਰੂਪਨਗਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਉਦਘਾਟਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆ ਵਲੋਂ ਰੀਬਨ ਕੱਟ ਕੇ ਕੀਤਾ ਗਿਆ।
ਨੂਰਪੁਰ ਬੇਦੀ, 28 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮਸਾਗਰ ਮਹਾਰਾਜ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਗੁਰਗੱਦੀ ਪ੍ਰਪੰਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆ ਦੇ ਅਵਤਾਰ ਦਿਵਸ ਨੂੰ ਸਮਰਪਿਤ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਚੱਲ ਰਹੇ ਤਿੰਨ ਰੋਜ਼ਾ ਸੰਤ ਸਮਾਗਮ ਦੇ ਦੂਜੇ ਦਿਨ ਦੌਰਾਨ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ ਅਤੇ ਅਲਫਾ ਬਲੱਡ ਬੈਂਕ ਰੂਪਨਗਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਉਦਘਾਟਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ’ਤੇ ਆਚਾਰੀਆ ਜੀ ਨੇ ਕਿਹਾ ਭੂਰੀ ਵਾਲੇ ਗੁਰਗੱਦੀ ਪ੍ਰਪੰਰਾ ਵਲੋਂ ਜਨ ਦੀ ਸੇਵਾ ਕਰਨਾ ਤੇ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾਂ ਲਿਆਉਣਾ ਹੀ ਮੁੱਖ ਮਿਸ਼ਨ ਹੈ। ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਸਭ ਤੋ ਉੱਤਮ ਦਾਨ ਹੈ, ਤੁਹਾਡੇ ਦੁਆਰਾ ਦਿੱਤਾ ਗਿਆ ਖ਼ੂਨ ਕਿਸੇ ਲੋੜਵੰਦ ਜੀਵ ਦੀ ਅਨਮੋਲ ਜਿੰਦਗੀ ਨੂੰ ਬਚਾ ਸਕਦਾ ਹੈ। ਆਚਾਰੀਆ ਜ ੀ ਨੇ ਕਿਹਾ ਕਿ ਬੇਸਹਾਰਿਆਂ ਦਾ ਸਹਾਰਾ ਬਣਕੇ ਦਰਦਮੰਦਾਂ ਦਾ ਦਰਦ ਵੰਡਾਉਣ ਲਈ ਯੋਗਦਾਨ ਪਾਕੇ ਹੀ ਮਨੁੱਖੀ ਜਾਮਾਂ ਸ਼ਫਲ ਹੋ ਸਕਦਾ ਹੈ। ਆਚਾਰੀਆ ਜੀ ਨੇ ਗੁਰਗੱਦੀ ਪ੍ਰੰਪਰਾ ਦਾ ਇਤਿਹਾਸ ਦੱਸਿਆ ਕਿ 1971–72 ਤੋਂ ਹੀ ਮਨੁੱਖਤਾਂ ਦੀ ਭਲਾਈ ਲਈ ਸਤਿਗੁਰੂ ਮਹਾਰਾਜ ਰਕਬੇ ਵਾਲਿਆਂ ਵਲੋਂ ਤੇ ਫਿਰ ਸਤਿਗੁਰੂ ਮਹਾਰਾਜ ਗਊਆਂ ਵਾਲਿਆਂ ਦੇ ਵਲੋਂ ਮਰੀਜ਼ਾਂ ਲਈ ਵੱਖ-ਵੱਖ ਤਰ੍ਹਾਂ ਦੇ ਕੈਂਪ ਸਮਾਗਮਾਂ ਦੇ ਮੌਕੇ ਲਗਾਏ ਜਾਂਦੇ ਹਨ। ਜਿਨਾਂ ਵਿਚ ਹੁਣ ਤੱਕ ਲੱਖਾਂ ਲੋਕ ਭੂਰੀ ਵਾਲੇ ਸੰਪਰਦਾਇ ਵਲੋਂ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈ ਰਹੇ ਹਨ। ਮੈਡੀਕਲ ਕੈਂਪ ਦੇ ਦੌਰਾਨ 332 ਮਰੀਜ਼ਾਂ ਦੀ ਜਾਂਚ ਅਤੇ ਡਾਕਟਰ ਸੁਰਜੀਤ ਸਿੰਘ ਦੀ ਟੀਮ ਅਲਫਾ ਬਲੱਡ ਬੈਂਕ ਰੂਪਨਗਰ ਦੇ ਸਹਿਯੋਗ ਨਾਲ ਲਗਾਏ ਖ਼ੂਨਦਾਨ ਕੈਂਪ ਮੌਕੇ ਯੂਨਿਟ 97 ਖ਼ੂਨਦਾਨੀਆਂ ਦੇ ਇੱਕਤਰ ਕੀਤੇ ਗਏ। ਭੂਰੀ ਵਾਲੇ ਟਰੱਸਟ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਕੈਂਪ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਦੀ ਟੀਮ ਨੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ। ਜਿਨਾਂ ਦਾ ਭੂਰੀ ਵਾਲੇ ਚੇਰੀਟੇਬਲ ਟਰੱਸਟ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਸੰਤ ਮਹਾਂਪੁਰਸ਼ਾਂ ਤੋ ਇਲਾਵਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਅਖਿਲ ਭਾਰਤੀਯ ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਕਮਲ ਚੌਹਾਨ ਟੇਡੇਵਾਲ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ, ਟਰੱਸਟੀ ਤੇ ਸੇਵਾਦਾਰ ਹਾਜ਼ਰ ਸਨ।