30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਰਾਮਪੁਰ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ 5 ਲੱਖ ਦੀ ਗਰਾਂਟ ਕੀਤੀ ਭੇਟ

ਕਾਹਨਪੁਰ ਖੂਹੀ, 29 ਸਤੰਬਰ (ਗੁਰਬੀਰ ਸਿੰਘ ਵਾਲੀਆ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪਿੰਡ ਰਾਮਪੁਰ ਕਲਾਂ ਵਿਖੇ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ।

ਅਜੀਤ ਡੈਸਕ 30-09-2026
ਕਾਹਨਪੁਰ ਖੂਹੀ, 29 ਸਤੰਬਰ (ਗੁਰਬੀਰ ਸਿੰਘ ਵਾਲੀਆ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪਿੰਡ ਰਾਮਪੁਰ ਕਲਾਂ ਵਿਖੇ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਨੇ ਲੋਕਾਂ ਦੀਆਂ ਗੱਲਾਂ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਗਰਾਂਟ ਦੀ ਸਹੀ ਵਰਤੋਂ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਲਾਲੀ, ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਗੁਰਮੀਤ ਸਿੰਘ, ਬਹਾਦਰ ਸਿੰਘ ਸ਼ੌਂਕੀ, ਕੇਸਰ ਗੋਚਰ, ਸਰਪੰਚ ਸੁਰਜੀਤ ਸਿੰਘ ਗੋਚਰ, ਪਰਮਜੀਤ ਸਿੰਘ, ਸੰਮਤੀ ਮੈਂਬਰ ਸਤਨਾਮ ਨਾਗਰਾ, ਅੰਜਨਾ ਰਾਣੀ, ਸੰਮਤੀ ਮੈਂਬਰ ਕਿਸ਼ਨ ਬਿੱਲਾ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਬਲਾਕ ਪ੍ਰਧਾਨ ਡਾ. ਮਦਨ ਲਾਲ, ਰਜਿੰਦਰ ਰਾਣਾ, ਸਾਬਕਾ ਸਰਪੰਚ ਰਜਿੰਦਰ ਕਾਲਾ ਤੇ ਚੌਧਰੀ ਪ੍ਰੇਮ ਚੰਦ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵ ਦਿਲ ਦਿਵਸ ਮੌਕੇ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਕੰਨਿਆ ਸਕੂਲ ਨੂਰਪੁਰ ਬੇਦੀ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ 11 ਸੋਨ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।