01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਸ਼ਵ ਦਿਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪੁਰਖਾਲੀ, 30 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਵਿਸ਼ਵ ਦਿਲ ਦਿਵਸ ਦੇ ਮੌਕੇ ’ਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ । ਇਸ ਮੌਕੇ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ ਅਤੇ ਸਿਹਤ ਸੁਪਰਵਾਈਜ਼ਰ ਪ੍ਰੋਮਿਲਾ ਨੇ ਦੱਸਿਆ ਕਿ ਅੱਜ-ਕੱਲ੍ਹ ਦੇ ਭੱਜ-ਦੌੜ ਭਰੇ ਜੀਵਨ, ਗ਼ਲਤ ਖਾਣ-ਪੀਣ ਅਤੇ ਤਣਾਅ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧ ਰਿਹਾ ਹੈ।

ਅਜੀਤ ਡੈਸਕ 01-10-2026
ਪੁਰਖਾਲੀ, 30 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਵਿਸ਼ਵ ਦਿਲ ਦਿਵਸ ਦੇ ਮੌਕੇ ’ਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ । ਇਸ ਮੌਕੇ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ ਅਤੇ ਸਿਹਤ ਸੁਪਰਵਾਈਜ਼ਰ ਪ੍ਰੋਮਿਲਾ ਨੇ ਦੱਸਿਆ ਕਿ ਅੱਜ-ਕੱਲ੍ਹ ਦੇ ਭੱਜ-ਦੌੜ ਭਰੇ ਜੀਵਨ, ਗ਼ਲਤ ਖਾਣ-ਪੀਣ ਅਤੇ ਤਣਾਅ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਰੋਜ਼ਾਨਾ ਕਸਰਤ ਕਰਨ, ਸੰਤੁਲਿਤ ਭੋਜਨ ਖਾਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਜਾਗਰੂਕਤਾ ਪ੍ਰੋਗਰਾਮ ਵਿਚ ਹੈਲਥ ਵਰਕਰ ਹਰਗੋਪਾਲ ਸੈਣੀ ਅਤੇ ਏ ਐਨ ਐਮ ਆਰਤੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਆਸ਼ਾ ਵਰਕਰ ਸਰਬਜੀਤ ਕੌਰ ਨੇ ਘਰ-ਘਰ ਜਾ ਕੇ ਲੋਕਾਂ ਨੂੰ ਦਿਲ ਦੀ ਸੰਭਾਲ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਹਾਜ਼ਰ ਸਾਰੇ ਪਤਵੰਤਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ’ਤੇ ਆਪਣਾ ਮੈਡੀਕਲ ਚੈੱਕਅਪ ਕਰਵਾਉਂਦੇ ਰਹਿਣ ਤਾਂ ਜੋ ਕਿਸੇ ਵੀ ਗੰਭੀਰ ਬਿਮਾਰੀ ਤੋਂ ਸਮਾਂ ਰਹਿੰਦੇ ਬਚਿਆ ਜਾ ਸਕੇ।
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਜਨਮ ਦਿਵਸ ਮੌਕੇ ਇਲਾਕਾ ਵਾਸੀਆਂ ਦੀ ਪੁਰਾਣੀ ਮੰਗ ਹੋਈ ਪੂਰ ਅਗਲੀ ਖ਼ਬਰ ਮਧੂਵਨ ਵਾਟਿਕਾ ਸਕੂਲ ਵਿਖੇ ਐਨ . ਸੀ . ਸੀ . ਦੀ ਸ਼ੁਰੂਆਤ , 50 ਵਿਦਿਆਰਥੀ ਕੈਡਿਟ ਵਜੋਂ ਭਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।