01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਜਨਮ ਦਿਵਸ ਮੌਕੇ ਇਲਾਕਾ ਵਾਸੀਆਂ ਦੀ ਪੁਰਾਣੀ ਮੰਗ ਹੋਈ ਪੂਰ

ਨੂਰਪੁਰ ਬੇਦੀ, 30 ਸਤੰਬਰ (ਵਿੰਦਰਪਾਲ ਝਾਂਡੀਆਂ)- ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਮੌਕੇ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵਲੋਂ ਸਿਹਤ ਕੇਂਦਰ ਝਾਂਡੀਆਂ ਕਲਾਂ ਨੂੰ ਹਸਪਤਾਲ ਵਜੋਂ ਅਪਗ੍ਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ (ਸੀ.

ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਨੂੰ ਸਮਾਗਮ ਮੌਕੇ ਪ੍ਰਵਾਨਗੀ ਪੱਤਰ ਭੇਟ ਕਰਦੇ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ। ਤਸਵੀਰ ਵਿੰਦਰਪਾਲ ਝਾਂਡੀਆਂ। 01-10-2026
ਨੂਰਪੁਰ ਬੇਦੀ, 30 ਸਤੰਬਰ (ਵਿੰਦਰਪਾਲ ਝਾਂਡੀਆਂ)- ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਮੌਕੇ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵਲੋਂ ਸਿਹਤ ਕੇਂਦਰ ਝਾਂਡੀਆਂ ਕਲਾਂ ਨੂੰ ਹਸਪਤਾਲ ਵਜੋਂ ਅਪਗ੍ਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਇਲਾਕੇ ਦੀ ਦਹਾਕਿਆਂ ਪੁਰਾਣੀ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਦਿਆਂ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਵੱਲ ਅਹਿਮ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਝਾਂਡੀਆਂ ਕਲਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਵਧੀਆ ਬਿਹਤਰ ਸਿਹਤ ਸੇਵਾਵਾਂ ਮਿਲ ਸਕਣਗੀਆਂ। ਵਿਧਾਇਕ ਐਡਵੋਕੇਟ ਚੱਢਾ ਨੇ ਇਸ ਮਹੱਤਵਪੂਰਨ ਪ੍ਰਵਾਨਗੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿਚ ਜਾਣ ਦੀ ਲੋੜ ਘਟੇਗੀ ਅਤੇ ਸਥਾਨਕ ਪੱਧਰ ’ਤੇ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਨਵੀਂ ਸਹੂਲਤ ਦੀ ਪ੍ਰਵਾਨਗੀ ਸਬੰਧੀ ਪੱਤਰ ਆਚਾਰੀਆ ਸਵਾਮੀ ਚੇਤਨਾ ਨੰਦ ਨੂੰ ਭੇਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਮੌਕੇ ਇਲਾਕੇ ਨੂੰ ਮਿਲੀ ਇਹ ਸਹੂਲਤ ਲੋਕਾਂ ਲਈ ਇੱਕ ਮਹੱਤਵਪੂਰਨ ਤੋਹਫ਼ਾ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਵਰਤਮਾਨ ਗੁਰਗੱਦੀਨਸ਼ੀਨ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਮੂਹ ਸੰਗਤਾਂ ਲਈ ਸ਼ਰਧਾ ਅਤੇ ਆਸਥਾ ਦਾ ਪ੍ਰਤੀਕ ਹੈ ਤੇ ਉਹ ਅਰਦਾਸ ਕਰਦੇ ਹਨ ਕਿ ਸਤਿਗੁਰੂ ਦਾ ਅਸ਼ੀਰਵਾਦ ਸਮੂਹ ਸੰਗਤ ਅਤੇ ਇਲਾਕਾ ਵਾਸੀਆਂ ’ਤੇ ਬਣਿਆ ਰਹੇ। ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਝਾਂਡੀਆਂ ਕਲਾਂ ਦੇ ਸਿਹਤ ਕੇਂਦਰ ਨੂੰ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਦੀ ਪ੍ਰਵਾਨਗੀ ਨਾਲ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਹੂਲਤ ਦੇ ਮਜ਼ਬੂਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ।
ਪਿਛਲੀ ਖ਼ਬਰ ਡੇਂਗੂ ਅਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਵਿਸ਼ਵ ਦਿਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।