01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ੍ਰੀ ਚਮਕੌਰ ਸਾਹਿਬ ਦੇ ਬਿਰਧ ਆਸ਼ਰਮ ’ ਚ ਮਨਾਇਆ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ

ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਤਾ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਬੜੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਮਾਣਯੋਗ ਮੈਡਮ ਅਮਨਦੀਪ ਕੌਰ ਸੀ.

ਡੇਂਗੂ, ਮਲੇਰੀਆ ਤੋਂ ਬਚਾਅ ਲਈ ਭੱਠਿਆਂ ਦੀ ਲੇਬਰ ਨੂੰ ਜਾਗਰੂਕ ਕਰਨ ਸਮੇਂ ਵਿਭਾਗ ਦੀ ਟੀਮ। ਤਸਵੀਰ:ਅੰਮ੍ਰਿਤਪਾਲ ਸਿੰਘ ਬੰਟੀ 01-10-2026
ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਤਾ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਬੜੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਮਾਣਯੋਗ ਮੈਡਮ ਅਮਨਦੀਪ ਕੌਰ ਸੀ.ਜੇ.ਐਮ. ਰੂਪਨਗਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮੈਡਮ ਅਮਨਦੀਪ ਕੌਰ ਵਲੋਂ ਜੋਤ ਜਗਾ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਉਨ੍ਹਾਂ ਨੇ ਸੀਨੀਅਰ ਸਿਟੀਜ਼ਨ ਹੋਮ ਦੇ ਵਸਨੀਕ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਬਜ਼ੁਰਗਾਂ ਨੂੰ ਖਾਣ ਪੀਣ ਦਾ ਸਮਾਨ ਵੀ ਵੰਡਿਆ। ਇਸ ਮੌਕੇ ਬਿਰਧ ਆਸ਼ਰਮ ਦੇ ਚੇਅਰਮੈਨ ਪ੍ਰੋ ਆਰ ਸੀ ਢੰਡ ਵਲੋਂ ਮੈਡਮ ਅਮਨਦੀਪ ਕੌਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਕੁਰਬਾਨੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦਾ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ। ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਡਾ ਸੁਦੇਸ਼ ਸ਼ਰਮਾ ਅਤੇ ਸੀਨੀਅਰ ਸਿਟੀਜ਼ਨ ਹੋਮ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ। ਸਮਾਗਮ ਦੌਰਾਨ ਬਜ਼ੁਰਗਾਂ ਨੇ ਵੀ ਸ਼ਹੀਦ ਭਗਤ ਸਿੰਘ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਨਮਨ ਕੀਤਾ।
ਪਿਛਲੀ ਖ਼ਬਰ ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਭਾਸ਼ਣ ਮੁਕਾਬਲੇ ਕਰਵਾਏ ਪੰਜਾਬੀ ਭਾਸ਼ਨ ’ਚ ਜਸਪ੍ਰੀਤ ਕੌਰ ਅਤੇ ਅੰਗਰੇਜ਼ੀ ਭਾਸ਼ਨ ’ਚ... ਅਗਲੀ ਖ਼ਬਰ ਮਕੜੋਨਾ ਕਲਾਂ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਗੁਰਮਤਿ ਸਮਾਗਮ ਸੰਬੰਧੀ ਸਿੰਘ ਸਾਹਿਬ ਵਲੋਂ ਜਾਰੀ ਕੀਤਾ ਬੈਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।