ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਮਾਤਾ ਨੈਣਾ ਦੇਵੀ ਮੰਦਰ ਦੇ ਸੰਭਾਵਿਤ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਵਧਾਈ ਚੌਕਸ
ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)-ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਦੇ ਉੱਤਰ ਭਾਰਤ ਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾਂ ਦੇਵੀ ਮੰਦਰ ਦੇ ਸੰਭਾਵਿਤ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਨੇ ਤਿਆਰੀਆਂ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦੇ ਸੰਭਾਵਿਤ ਇਸ ਦੌਰੇ ਦੀ ਸ਼ੁਰੂਆਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਵੇਗੀ ਜਿੱਥੇ ਉਨ੍ਹਾਂ ਦੀ ਆਮਦ ਦੇ ਮੱਦੇਨਜ਼ਰ ਹੈਲੀਕਾਪਟਰ ਦੀ ਲੈਂਡਿੰਗ ਲਈ ਸਥਾਨਕ ਦਸਮੇਸ਼ ਮਾਰਸ਼ਲ ਆਰਟਸ ਸਪੋਰਟਸ ਅਕੈਡਮੀ ਅਤੇ ਪੀ.
ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)-ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਦੇ ਉੱਤਰ ਭਾਰਤ ਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾਂ ਦੇਵੀ ਮੰਦਰ ਦੇ ਸੰਭਾਵਿਤ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਨੇ ਤਿਆਰੀਆਂ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦੇ ਸੰਭਾਵਿਤ ਇਸ ਦੌਰੇ ਦੀ ਸ਼ੁਰੂਆਤ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਵੇਗੀ ਜਿੱਥੇ ਉਨ੍ਹਾਂ ਦੀ ਆਮਦ ਦੇ ਮੱਦੇਨਜ਼ਰ ਹੈਲੀਕਾਪਟਰ ਦੀ ਲੈਂਡਿੰਗ ਲਈ ਸਥਾਨਕ ਦਸਮੇਸ਼ ਮਾਰਸ਼ਲ ਆਰਟਸ ਸਪੋਰਟਸ ਅਕੈਡਮੀ ਅਤੇ ਪੀ. ਐਸ. ਪੀ. ਸੀ. ਐਲ ਵਿਸ਼ਰਾਮ ਘਰ ਵਿਖੇ ਹੈਲੀਪੈਡ ਤਿਆਰ ਕੀਤਾ ਜਾ ਰਹੇ ਹਨ । ਹਾਲਾਂਕਿ ਰਾਸ਼ਟਰਪਤੀ ਦੇ ਦੌਰੇ ਸਬੰਧੀ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਨੂੰ ਸਵੇਰੇ ਕਰੀਬ 11 ਵਜੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਸੰਭਾਵਨਾ ਹੈ। ਸੰਭਾਵਿਤ ਪ੍ਰੋਗਰਾਮ ਤਹਿਤ ਹੈਲੀਕਾਪਟਰ ਦੀ ਲੈਂਡਿੰਗ ਲਈ ਉਕਤ ਦੋ ਥਾਵਾਂ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋੜ ਪੈਣ ’ਤੇ ਬਦਲਵੀਂ ਵਿਵਸਥਾ ਉਪਲਬਧ ਰਹੇ । ਦੱਸਿਆ ਇਹ ਜਾ ਰਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਪਹੁੰਚਣ ਤੋਂ ਬਾਅਦ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪ੍ਰਸਿੱਧ ਧਾਰਮਿਕ ਅਸਥਾਨ ਮਾਤਾ ਸ੍ਰੀ ਨੈਣਾਂ ਦੇਵੀ ਮੰਦਰ ਵਿਖੇ ਵੀ ਨਤਮਸਤਕ ਹੋਣਗੇ। ਰਾਸ਼ਟਰਪਤੀ ਦੇ ਸੰਭਾਵਿਤ ਦੌਰੇ ਨੂੰ ਦੇਖਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ-ਨਾਲ ਨੈਣਾਂ ਦੇਵੀ ਖੇਤਰ ’ਚ ਵੀ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਸਬੰਧੀ ਤਿਆਰੀਆਂ ਕੀਤੇ ਜਾਣ ਦੀ ਜਾਣਕਾਰੀ ਹੈ। ਸੂਤਰਾਂ ਅਨੁਸਾਰ ਰਾਸ਼ਟਰਪਤੀ ਦੇ ਸੰਭਾਵਿਤ ਦੌਰੇ ਨੂੰ ਲੈ ਕੇ ਸੁਰੱਖਿਆ, ਆਵਾਜਾਈ ਅਤੇ ਰੂਟ ਵਿਵਸਥਾ ਸਮੇਤ ਵੱਖ-ਵੱਖ ਪਹਿਲੂਆਂ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਬੰਧਿਤ ਸਥਾਨਾਂ ’ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦਾ ਕੰਮ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਹਾਲਾਂਕਿ ਰਾਸ਼ਟਰਪਤੀ ਦਾ ਅਧਿਕਾਰਤ ਪ੍ਰੋਗਰਾਮ ਅਜੇ ਜਾਰੀ ਨਹੀਂ ਹੋਇਆ। ਇਸ ਲਈ ਦੌਰੇ ਸਬੰਧੀ ਅੰਤਿਮ ਸਥਿਤੀ ਅਧਿਕਾਰਤ ਪ੍ਰੋਗਰਾਮ ਜਾਰੀ ਹੋਣ ਤੋਂ ਬਾਅਦ ਹੀ ਸਪਸ਼ਟ ਹੋਵੇਗੀ।