01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰੀਸਾਈਕਲਿੰਗ ਅਤੇ ਵਾਤਾਵਰਨ ਸੁਰੱਖਿਆ ਬਾਰੇ ਹਾਸਲ ਕੀਤੀ ਜਾਣਕਾਰੀ ਹਾਸਿਲ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)-ਪੀਐਮ ਸ਼੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੋਰ (ਸ੍ਰੀ ਅਨੰਦਪੁਰ ਸਾਹਿਬ) ਦੀ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਠੋਸ ਕੂੜਾ ਪ੍ਰਬੰਧਨ ਪਲਾਂਟ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੂੜਾ-ਕਰਕਟ ਦੇ ਸੁਚੱਜੇ ਪ੍ਰਬੰਧਨ, ਕੂੜੇ ਨੂੰ ਵੱਖ-ਵੱਖ ਕਰਨ, ਰੀਸਾਈਕਲਿੰਗ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਜਾਣਕਾਰੀ ਹਾਸਲ ਕਰਨਾ ਸੀ ।

ਅਜੀਤ ਡੈਸਕ 01-10-2026
ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ)-ਪੀਐਮ ਸ਼੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੋਰ (ਸ੍ਰੀ ਅਨੰਦਪੁਰ ਸਾਹਿਬ) ਦੀ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਠੋਸ ਕੂੜਾ ਪ੍ਰਬੰਧਨ ਪਲਾਂਟ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੂੜਾ-ਕਰਕਟ ਦੇ ਸੁਚੱਜੇ ਪ੍ਰਬੰਧਨ, ਕੂੜੇ ਨੂੰ ਵੱਖ-ਵੱਖ ਕਰਨ, ਰੀਸਾਈਕਲਿੰਗ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਜਾਣਕਾਰੀ ਹਾਸਲ ਕਰਨਾ ਸੀ । ਇਹ ਉਪਰਾਲਾ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛਤਾ ਅਤੇ ਕੂੜਾ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ। ਇਸ ਮੌਕੇ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ, ਸੈਨੇਟਰੀ ਇੰਸਪੈਕਟਰ ਬਹਾਦਰ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਐਡਵੋਕੇਟ ਮਨਦੀਪ ਸਿੰਘ, ਕੈਪਟਨ ਦਲਜੀਤ ਸਿੰਘ (ਸੁਪਰਵਾਈਜ਼ਰ), ਰਾਜ ਘਈ ਅਤੇ ਨਗਰ ਕੌਂਸਲ ਦੀ ਸਮੁੱਚੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੀ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਪਲਾਂਟ ’ਚ ਕੂੜੇ ਦੀ ਛਾਂਟੀ, ਪ੍ਰੋਸੈਸਿੰਗ ਅਤੇ ਰੀਸਾਈਕਲਿੰਗ ਦੀ ਪ੍ਰਕਿਰਿਆ ਨੂੰ ਨੇੜਿਉਂ ਸਮਝਿਆ। ਉਨ੍ਹਾਂ ਦੱਸਿਆ ਕਿ ਸਬਜ਼ੀਆਂ ਅਤੇ ਫਲਾਂ ਦੇ ਛਿਲਕਿਆਂ ਆਦਿ ਤੋਂ ਜੈਵਿਕ ਖਾਦ ਤਿਆਰ ਕੀਤੀ ਜਾਂਦੀ ਹੈ, ਜੋ ਪੌਦਿਆਂ ਅਤੇ ਫ਼ਸਲਾਂ ਲਈ ਲਾਭਦਾਇਕ ਹੁੰਦੀ ਹੈ। ਇਹ ਖਾਦ ਨਗਰ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਵਾਜਬ ਦਰਾਂ ’ਤੇ ਉਪਲਬਧ ਕਰਵਾਈ ਜਾਂਦੀ ਹੈ। ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਪਲਾਸਟਿਕ, ਕੱਚ ਅਤੇ ਧਾਤੂ ਵਰਗੇ ਸੁੱਕੇ ਕੂੜੇ ਨੂੰ ਮਸ਼ੀਨਾਂ ਰਾਹੀਂ ਪ੍ਰੋਸੈੱਸ ਕਰਕੇ ਰੀਸਾਈਕਲਿੰਗ ਲਈ ਭੇਜਿਆ ਜਾਂਦਾ ਹੈ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸਵੱਛਤਾ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਸਵਾਲ ਵੀ ਪੁੱਛੇ ਅਤੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ। ਸਕੂਲ ਇੰਚਾਰਜ ਗੁਰਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਤਰਨਜੀਤ ਸਿੰਘ, ਅਮਿਤ ਕੁਮਾਰ), ਕੁਲਵੰਤ ਸਿੰਘ, ਰੋਹਿਤ, ਮਨਦੀਪ ਕੌਰ, ਲਖਵਿੰਦਰ ਕੌਰ, ਕੁਲਵਿੰਦਰ ਕੌਰ, ਅਨੁਰੀਤ ਕੁਮਾਰੀ, ਧਰਮਵੀਰ ਸੋਨੂੰ, ਸੁਖਦੇਵ ਸਿੰਘ, ਸੁਖਦੇਵ ਲਾਡੀ ਅਤੇ ਗੋਬਿੰਦ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ , ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਆਲੇ-ਦੁਆਲੇ ਦੇ ਏਰੀਆ ਨੂੰ ‘ਨੋ ਫਲਾਇੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।