02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਨੂਰਪੁਰ ਬੇਦੀ, 1 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੀ ਤਖਤਗੜ੍ਹ ਇਕਾਈ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜੋਤੀ ਜਗਾ ਕੇ ਕੀਤਾ।

ਅਜੀਤ ਡੈਸਕ 02-10-2026

ਨੂਰਪੁਰ ਬੇਦੀ, 1 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੀ ਤਖਤਗੜ੍ਹ ਇਕਾਈ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜੋਤੀ ਜਗਾ ਕੇ ਕੀਤਾ। ਇਸ ਮੌਕੇ ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਅਤੇ ਨੌਜਵਾਨ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਨੌਜਵਾਨਾਂ ਨੂੰ ਖ਼ੂਨਦਾਨ ਲਹਿਰ ਤੇ ਸਮਾਜ ਸੇਵਾ ਅਤੇ ਦੇਸ਼ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਕੈਂਪ ਦਾ ਆਯੋਜਨ ਕੁਆਰਡੀਨੇਟਰ ਪ੍ਰਿੰਸੀਪਲ ਸੁਰਜੀਤ ਸਿੰਘ ਖੱਟੜਾ, ਐੱਸ.ਡੀ.ਓ. ਅਸ਼ੋਕ ਚੌਧਰੀ ਹਰੀਪੁਰ, ਮਾਸਟਰ ਸੰਜੀਵ ਕੁਮਾਰ ਭਾਰਦਵਾਜ, ਹੇਮੰਤ ਸੈਣੀ ਅਤੇ ਡਾਕਟਰ ਰਾਕੇਸ਼ ਰਾਣਾ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਸਾਂਝੀਵਾਲਤਾ ਦਲ ਦੇ ਉਮੀਦਵਾਰ ਗੌਰਵ ਰਾਣਾ, ਸੈਣੀ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ, ਦੇਸਰਾਜ ਸੈਣੀ, ਜਰਨੈਲ ਸਿੰਘ ਲਾਲੀ, ਅਮਨ ਚੱਢਾ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਗੁਰਪ੍ਰਤਾਪ ਸਿੰਘ ਗੁਰੀ ਗਿੱਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਕੈਂਪ ਦੌਰਾਨ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਬਖ਼ਤਾਵਰ ਸਿੰਘ ਰਾਣਾ ਦੀ ਅਗਵਾਈ ਹੇਠ ਪਹੁੰਚੀ ਬਲੱਡ ਬੈਂਕ ਦੀ ਟੀਮ ਵਲੋਂ ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ ਗਿਆ। ਕੈਂਪ ਦੀ ਸਮਾਪਤੀ ਮੌਕੇ ਸੰਸਥਾ ਦੇ ਨੁਮਾਇੰਦਿਆਂ ਵਲੋਂ ਮੁੱਖ ਮਹਿਮਾਨਾਂ ਅਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੈਂਪ ਦੇ ਸਫਲ ਬਣਾਉਣ ਵਿਚ ਸ਼ਸ਼ੀਕਾਂਤ ਚੰਦਨ ਤਖਤਗੜ੍ਹ, ਪ੍ਰਿੰਸੀਪਲ ਵਰਿੰਦਰ ਸ਼ਰਮਾ, ਰਾਜੀਵ ਮਾਲੀਆ, ਵਰਿੰਦਰ ਪਾਠਕ, ਮਦਨ ਗੋਪਾਲ, ਸਾਬਕਾ ਪ੍ਰਧਾਨ ਸੰਜੀਵ ਭੰਡਾਰੀ, ਨੀਰਜ ਚੰਦਨ ਬਜਰੂੜ ਸਮੇਤ ਸਮੂਹ ਮੈਂਬਰਾਂ ਨੇ ਅਹਿਮ ਯੋਗਦਾਨ ਪਾਇਆ।

ਪਿਛਲੀ ਖ਼ਬਰ ਗੱਗੋਂ ਫੋਕਲ ਪੁਆਇੰਟ ’ ਚ ਨਸ਼ੇੜੀਆਂ ਦਾ ਬੋਲਬਾਲਾ : ਸਿਲਵਰ ਪੇਪਰ , ਸਰਿੰਜਾਂ ਤੇ ਟੀਕਿਆਂ ਦੀਆਂ ਖ਼ਾਲੀ ਸ਼ੀਸ਼ੀਆਂ ਦੇ ਲੱਗੇ ਢ... ਅਗਲੀ ਖ਼ਬਰ ਜ਼ੋਨਲ ਐਥਲੈਟਿਕਸ ਖੇਡਾਂ ਵਿਚ ਡੀ . ਏ . ਵੀ . ਸਕੂਲ ਤਖ਼ਤਗੜ੍ਹ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।