ਕੱਲ੍ਹ ਨੂੰ ਨਹਿਰੂ ਸਟੇਡੀਅਮ ਰੋਪੜ ਵਿਖੇ ਹੋਵੇਗਾ ਡਰੋਨ ਸ਼ੋਅ ਤਿਆਰੀਆਂ ਸੰਬੰਧੀ ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਡਰੋਨ ਸ਼ੋਅ ਦੀ ਲੜੀ ਤਹਿਤ 3 ਅਕਤੂਬਰ ਨੂੰ ਨਹਿਰੂ ਸਟੇਡੀਅਮ ਰੋਪੜ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸ਼ੋਅ ਸ਼ਾਮ 5 ਵਜੇ ਸ਼ੁਰੂ ਹੋਵੇਗਾ, ਜਿਸ ਦੌਰਾਨ ਡਰੋਨ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਨੂੰ ਪੇਸ਼ ਕੀਤਾ ਜਾਵੇਗਾ।
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਡਰੋਨ ਸ਼ੋਅ ਦੀ ਲੜੀ ਤਹਿਤ 3 ਅਕਤੂਬਰ ਨੂੰ ਨਹਿਰੂ ਸਟੇਡੀਅਮ ਰੋਪੜ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸ਼ੋਅ ਸ਼ਾਮ 5 ਵਜੇ ਸ਼ੁਰੂ ਹੋਵੇਗਾ, ਜਿਸ ਦੌਰਾਨ ਡਰੋਨ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਨੂੰ ਪੇਸ਼ ਕੀਤਾ ਜਾਵੇਗਾ। ਸ਼ੋਅ ਦੀਆਂ ਤਿਆਰੀਆਂ ਸਬੰਧੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਆਪਣੇ ਮੁੱਖ ਦਫ਼ਤਰ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਮਾਗਮ ਦੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਵੱਖ-ਵੱਖ ਆਗੂਆਂ ਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਰਾਹੀਂ ਕਰਵਾਇਆ ਜਾ ਰਿਹਾ ਇਹ ਸ਼ੋਅ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੋੜਨ ਦਾ ਇੱਕ ਨਵਾਂ ਉਪਰਾਲਾ ਹੈ। ਉਨ੍ਹਾਂ ਰੂਪਨਗਰ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਨੂੰ 3 ਅਕਤੂਬਰ ਨੂੰ ਸ਼ਾਮ 5 ਵਜੇ ਨਹਿਰੂ ਸਟੇਡੀਅਮ ਵਿਖੇ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਵਿਚ ਐਡਵੋਕੇਟ ਗੌਰਵ ਕਪੂਰ, ਕੁਲਦੀਪ ਸਿੰਘ, ਸਰਪੰਚ ਵਿਕਰਾਂਤ ਚੌਧਰੀ, ਡਾਇਰੈਕਟਰ ਹੁਸਨ ਲਾਲ ਚੌਹਾਨ, ਨਵੀਨ ਦਰਦੀ, ਲਾਡੀ ਕੋਚ, ਅਮਨਦੀਪ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।