03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਮਾਂਡ ਡੇ ਮੌਕੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ

ਰੂਪਨਗਰ, 2 ਅਕਤੂਬਰ (ਯਸਵੰਤ ਬੱਸੀ)-ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵਲੋਂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸੱਦੇ ’ਤੇ ਅੱਜ ਪੱਤਰਕਾਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ‘ਡਿਮਾਂਡ ਡੇ’ ਮਨਾਇਆ ਗਿਆ। ਇਸ ਮੌਕੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਚਰਚਾ ਕਰਨ ਉਪਰੰਤ ਦੇਸ਼ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਆਦਿਤਿਆ ਡੇਚਲਵਾਲ ਨੂੰ ਸੌਂਪਿਆ ਗਿਆ।

ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ-ਪੱਤਰ ਸੌਂਪ ਰਿਹਾ ਪੱਤਰਕਾਰ ਭਾਈਚਾਰੇ ਦਾ ਵਫ਼ਦ। 03-10-2026
ਰੂਪਨਗਰ, 2 ਅਕਤੂਬਰ (ਯਸਵੰਤ ਬੱਸੀ)-ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵਲੋਂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸੱਦੇ ’ਤੇ ਅੱਜ ਪੱਤਰਕਾਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ‘ਡਿਮਾਂਡ ਡੇ’ ਮਨਾਇਆ ਗਿਆ। ਇਸ ਮੌਕੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਚਰਚਾ ਕਰਨ ਉਪਰੰਤ ਦੇਸ਼ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਆਦਿਤਿਆ ਡੇਚਲਵਾਲ ਨੂੰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਨੂੰ ਆਪਣੇ ਪੇਸ਼ੇਵਰ ਫ਼ਰਜ਼ ਨਿਭਾਉਂਦਿਆਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੀਡੀਆ ਕਮਿਸ਼ਨ ਦੀ ਸਥਾਪਨਾ, ਵਰਕਿੰਗ ਜਰਨਲਿਸਟ ਐਕਟ ਨੂੰ ਮੁੜ ਲਾਗੂ ਕਰਨ ਅਤੇ ਪੱਤਰਕਾਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਕਾਨੂੰਨ ਬਣਾਉਣ ਦੀ ਮੰਗ ਕੀਤੀ। ਮੰਗ ਪੱਤਰ ਵਿਚ ਡੈਸਕ ’ਤੇ ਕੰਮ ਕਰਨ ਵਾਲੇ ਪੱਤਰਕਾਰਾਂ ਲਈ ਵੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਦੇਣ, ਪੱਤਰਕਾਰਾਂ ਲਈ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ, ਵਿਸ਼ੇਸ਼ ਪੱਤਰਕਾਰ ਭਲਾਈ ਯੋਜਨਾ ਬਣਾਉਣ ਅਤੇ ਬੋਰਡ ਵੇਜ ਸਥਾਪਿਤ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕੋਰੋਨਾ ਕਾਲ ਦੌਰਾਨ ਬੰਦ ਕੀਤੀ ਗਈ ਪੱਤਰਕਾਰਾਂ ਦੀ ਰੇਲ ਸਫ਼ਰ ਸਹੂਲਤ ਬਹਾਲ ਕਰਨ, ਚੰਡੀਗੜ੍ਹ ਅਤੇ ਜ਼ਿਲ੍ਹਾ ਪੱਧਰ ’ਤੇ ਰਿਹਾਇਸ਼ ਦੀ ਸਹੂਲਤ ਦੇਣ ਅਤੇ ਸਸਤੇ ਦਰਾਂ ’ਤੇ ਮਕਾਨ ਮੁਹੱਈਆ ਕਰਵਾਉਣ ਦੀ ਮੰਗ ਵੀ ਰੱਖੀ ਗਈ। ਪੱਤਰਕਾਰਾਂ ਲਈ ਸਿਹਤ ਬੀਮਾ ਯੋਜਨਾ ਤਹਿਤ ਬਿਹਤਰ ਇਲਾਜ ਦੀ ਸਹੂਲਤ, ਪੱਤਰਕਾਰਾਂ ਵਿਰੁੱਧ ਦਰਜ ਮਾਮਲਿਆਂ ਸਬੰਧੀ ਸਥਿਤੀ ਸਪਸ਼ਟ ਕਰਨ, ਸਰਕਾਰੀ ਇਸ਼ਤਿਹਾਰਾਂ ਦੀ ਵੰਡ ਨੀਤੀ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਅਤੇ ਪੰਜਾਬ ਭਵਨ ਚੰਡੀਗੜ੍ਹ ਤੇ ਦਿੱਲੀ ਦੇ ਪੰਜਾਬ ਭਵਨ ਵਿਚ ਪੱਤਰਕਾਰਾਂ ਲਈ ਕਮਰਿਆਂ ਦਾ ਕੋਟਾ ਨਿਰਧਾਰਤ ਕਰਨ ਦੀ ਮੰਗ ਵੀ ਕੀਤੀ ਗਈ। ਇਸ ਦੇ ਨਾਲ ਹੀ ਰੁਕੇ ਹੋਏ ਪੀਲੇ ਕਾਰਡ ਤੁਰੰਤ ਜਾਰੀ ਕਰਨ ਅਤੇ ਐਕਸ-ਗ੍ਰੇਸ਼ੀਆ ਗਰਾਂਟ ਦੀ ਸਹੂਲਤ ਬਹਾਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ ਅਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਾਤ ਭੱਟੀ ਨੇ ਕਿਹਾ ਕਿ ਪੱਤਰਕਾਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਜ਼ਰੂਰੀ ਹੈ, ਤਾਂ ਜੋ ਉਹ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਸੁਚੱਜੇ ਢੰਗ ਨਾਲ ਨਿਭਾ ਸਕਣ। ਇਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾ ਆਗੂ ਅਮਰਪਾਲ ਸਿੰਘ ਬੈਂਸ, ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਜੱਗੀ, ਬਹਾਦਰਜੀਤ ਸਿੰਘ, ਤੇਜਿੰਦਰ ਸਿੰਘ ਸੈਣੀ, ਰਾਜਨ ਵੋਹਰਾ, ਸਰਬਜੀਤ ਸਿੰਘ ਕਾਕਾ, ਸੀਨੀਅਰ ਪੱਤਰਕਾਰ ਸਤੀਸ਼ ਜਗੋਤਾ, ਸੁਖਵਿੰਦਰ ਸਿੰਘ ਸੁੱਖੂ, ਕਮਲ ਭਾਰਜ ਅਤੇ ਹੋਰ ਪੱਤਰਕਾਰ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਸ਼ਾਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਡਰੋਨ ਸ਼... ਅਗਲੀ ਖ਼ਬਰ ਗੁਰਪ੍ਰੀਤ ਸਿੰਘ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਜਾਰੀ- ਹਰਜੋਤ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।