03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਟਿੱਬਾ ਟੱਪਰੀਆਂ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਟਿੱਬਾ ਟੱਪਰੀਆਂ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਹ ਕਾਰਡ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਵੰਡੇ ਗਏ।

ਅਜੀਤ ਡੈਸਕ 03-10-2026
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਟਿੱਬਾ ਟੱਪਰੀਆਂ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਹ ਕਾਰਡ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਵੰਡੇ ਗਏ। ਕਾਰਡ ਵੰਡ ਸਮਾਗਮ ਦੌਰਾਨ ਸਿਹਤ ਇੰਸਪੈਕਟਰ ਹਰਿੰਦਰ ਸਿੰਘ, ਪੰਚਾਇਤ ਅਫ਼ਸਰ ਸੁਖਪਾਲ ਸਿੰਘ ਗਿੱਲ, ਪੰਚਾਇਤ ਸਕੱਤਰ ਅਸ਼ਨੀਲ ਸਿੰਘ, ਐਮ.ਪੀ.ਐਚ.ਡਬਲਿਊ. ਦੇਸ ਰਾਜ ਅਤੇ ਪਿੰਡ ਦੇ ਸਰਪੰਚ ਲਾਲਾ ਸਤੀਸ਼ ਕੁਮਾਰ ਵਿਸ਼ੇਸ਼ ਤੌਰ ’ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਬਲਾਕ ਪ੍ਰਧਾਨ ਬਤਨ ਸਿੰਘ ਭਾਟੀਆ, ਪੰਚ ਸੁਨੀਲ ਰਾਣਾ, ਪੰਚ ਹੇਮਰਾਜ, ਰਾਜ ਰਾਣਾ, ਬਲਦੇਵ ਖੀਣਮਾਜਰਾ, ਦਾਣੂ ਭਾਟੀਆ, ਬੱਬੂ ਰਾਣਾ, ਵਿਨੋਦ ਲਾਲਾ, ਪਾਲ ਲਾਲਾ, ਨਰਿੰਦਰ ਲਾਲਾ, ਕਰਮ ਚੰਦ ਰਵੀ ਚੌਧਰੀ, ਦੇਵ ਰਾਜ ਅਸ਼ੋਕ ਕੁਮਾਰ ਸਮੇਤ ਪਤਵੰਤੇ ਮੌਜੂਦ ਰਹੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਉਦੇਸ਼ ਯੋਗ ਪਰਿਵਾਰਾਂ ਨੂੰ ਇਲਾਜ ਸਬੰਧੀ ਵਿੱਤੀ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਰਾਹੀਂ ਯੋਗ ਲਾਭਪਾਤਰੀ ਯੋਜਨਾ ਤਹਿਤ ਉਪਲਬਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡਣ ਦੀ ਪ੍ਰਕਿਰਿਆ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਅਜਿਹੀਆਂ ਸਿਹਤ ਸਹੂਲਤਾਂ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਤਹਿਤ ਪਿੰਡਾਂ ਵਿਚ ਕੀਤੀਆਂ ਜਾਗਰੂਕਤਾ ਮੀਟਿੰਗਾਂ ਪਿੰਡ ਪੱਧਰ ’ਤੇ ਅਗਲੀ ਖ਼ਬਰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।