04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀ ਚਮਕੌਰ ਸਾਹਿਬ ਦੀ ਮੰਡੀ ਵਿਚ ਖ਼ਰੀਦ ਪ੍ਰਬੰਧ ਸੁਚਾਰੂ ਬਣਾਏ ਜਾਣ - ਕਿਸਾਨ ਆਗੂ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਸੱਲ੍ਹੋਮਾਜਰਾ, ਜ/ਸ ਕੁਲਬੀਰ ਸਿੰਘ ਕੰਧੋਲਾ ਆਦਿ ਆਗੂਆਂ ਨੇ ਮੰਗ ਕੀਤੀ ਹੈ ਕਿ ਸ੍ਰੀ ਚਮਕੌਰ ਸਾਹਿਬ ਮੰਡੀ ਵਿਚ ਝੋਨੇ ਦੀ ਖ਼ਰੀਦ ਸਬੰਧੀ ਸਮੁੱਚੇ ਪ੍ਰਬੰਧ ਸੁਚਾਰੂ ਬਣਾਏ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਕਿ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ, ਪਰ ਪਿਛਲੇ ਸੀਜ਼ਨ ਦੌਰਾਨ ਰਹਿ ਗਈਆਂ ਕਮੀਆਂ ਅਤੇ ਮੁਸ਼ਕਲਾਂ ਨੂੰ ਵੇਖਦਿਆਂ ਖ਼ਰੀਦ ਪ੍ਰਬੰਧ ਸਹੀ ਕੀਤੇ ਜਾਣ।

ਬਲਾਕ ਪ੍ਰਧਾਨ ਹਰਿੰਦਰ ਸਿੰਘ ਸੱਲ੍ਹੋਮਾਜਰਾ ਅਤੇ ਜ/ਸ ਕੁਲਬੀਰ ਸਿੰਘ ਕੰਧੋਲਾ 03-10-2026
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਸੱਲ੍ਹੋਮਾਜਰਾ, ਜ/ਸ ਕੁਲਬੀਰ ਸਿੰਘ ਕੰਧੋਲਾ ਆਦਿ ਆਗੂਆਂ ਨੇ ਮੰਗ ਕੀਤੀ ਹੈ ਕਿ ਸ੍ਰੀ ਚਮਕੌਰ ਸਾਹਿਬ ਮੰਡੀ ਵਿਚ ਝੋਨੇ ਦੀ ਖ਼ਰੀਦ ਸਬੰਧੀ ਸਮੁੱਚੇ ਪ੍ਰਬੰਧ ਸੁਚਾਰੂ ਬਣਾਏ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਕਿ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ, ਪਰ ਪਿਛਲੇ ਸੀਜ਼ਨ ਦੌਰਾਨ ਰਹਿ ਗਈਆਂ ਕਮੀਆਂ ਅਤੇ ਮੁਸ਼ਕਲਾਂ ਨੂੰ ਵੇਖਦਿਆਂ ਖ਼ਰੀਦ ਪ੍ਰਬੰਧ ਸਹੀ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਤੇ ਮਾਰਕੀਟ ਕਮੇਟੀ ਦੇ ਨਮੀ ਮੀਟਰ ਦੀ ਰੀਡਿੰਗ ਵਿਚ ਵੱਡਾ ਫ਼ਰਕ ਦੇਖਣ ਨੂੰ ਮਿਲਿਆ ਹੈ, ਇਸ ਕਰਕੇ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਹਰ ਜਗ੍ਹਾ ਖ਼ਰੀਦ ਏਜੰਸੀਆਂ ਵਲੋਂ ਵਰਤੇ ਜਾਂਦੇ ਨਮੀ ਮੀਟਰ ਦੀ ਰੀਡਿੰਗ ਮਾਰਕੀਟ ਕਮੇਟੀ ਦੇ ਮੀਟਰਾਂ ਨਾਲ ਬਰਾਬਰ ਮੇਲ ਖਾਂਦੀ ਹੋਵੇ, ਕੰਡਿਆਂ ਦੀ ਪੁਖ਼ਤਾ ਜਾਂਚ ਕੀਤੀ ਜਾਵੇ, ਬਾਰਦਾਨੇ ਦੀ ਕੋਈ ਘਾਟ ਨਾ ਆਵੇ ਅਤੇ ਨਾਲ ਦੀ ਨਾਲ ਸਮੇਂ ਸਿਰ ਲਿਫ਼ਟਿੰਗ ਵੀ ਕੀਤੀ ਜਾਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਗੂਆਂ ਕਿਹਾ ਕਿਸੇ ਵੀ ਤਰਾਂ ਦਾ ਕੋਈ ਬਹਾਨਾ ਬਣਾ ਕੇ ਕਿਸਾਨ ਨੂੰ ਪਰੇਸ਼ਾਨ ਕਰਨ ਜਾ ਉਸਦੀ ਆਰਥਿਕ ਲੁੱਟ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਅਤੇ ਕਿਸਾਨ ਆਗੂਆਂ ਵਲੋਂ ਕਿਸਾਨਾਂ ਨੂੰ ਵੀ ਬੇਨਤੀ ਕੀਤੀ ਗਈ ਗਈ ਕਿ ਉਹ ਮੰਡੀ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਕਿਸੇ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਗੂਆਂ ਨੇ ਸਰਕਾਰ ,ਪ੍ਰਸ਼ਾਸਨ ਅਤੇ ਪ੍ਰਬੰਧਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਡੀਆਂ ਵਿਚ ਕਿਸਾਨਾਂ ਨਾਲ ਕਿਸੇ ਕਿਸਮ ਦਾ ਧੱਕਾ, ਪ੍ਰਬੰਧਾਂ ਦੀ ਘਾਟ , ਲਿਫ਼ਟਿੰਗ ਅਤੇ ਆਰਥਿਕ ਲੁੱਟ ਹੋਈ ਤਾਂ ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।
ਪਿਛਲੀ ਖ਼ਬਰ ਐੱਸ . ਐੱਲ . ਏ . ਅਵਤਾਰ ਸਿੰਘ ਨੂੰ ਸੇਵਾ - ਮੁਕਤੀ ’ ਤੇ ਨਿੱਘੀ ਵਿਦਾਇਗੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਖੋ-ਖੋ, ਕਬੱਡੀ ਤੇ ਬੈਡਮਿੰਟਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।