03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਇੰਸਪੈਕਟਰ ਨਸੀਬ ਸਿੰਘ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਟ

ਮੋਰਿੰਡਾ, 2 ਅਕਤੂਬਰ (ਪ੍ਰਿਤਪਾਲ ਸਿੰਘ)-ਸੇਵਾਮੁਕਤ ਇੰਸਪੈਕਟਰ ਨਸੀਬ ਸਿੰਘ ਦੀ ਅੰਤਿਮ ਅਰਦਾਸ ਮੌਕੇ ਅੱਜ ਉਨ੍ਹਾਂ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਅੱਜ ਸਵੇਰੇ ਨਸੀਬ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਅੰਤਿਮ ਅਰਦਾਸ ਮੌਕੇ ਭਾਈ ਬਹਾਦਰ ਸਿੰਘ ਜੀ ਮਕੜੌਨਾ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ।

ਨਸੀਬ ਸਿੰਘ ਦੀ ਅੰਤਿਮ ਅਰਦਾਸ ਮੌਕੇ ਕੀਰਤਨ ਕਰਦੇ ਹੋਏ ਰਾਗੀ ਜਥਾ ਵਿਛੜੀ ਆਤਮਾ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਮੁਲਾਜ਼ਮ ਆਗੂ ਧਰਮਪਾਲ ਥੰਮਣ ਅਤੇ ਢਾਡੀ ਜਸਪਾਲ ਸਿੰਘ ਤਾਨ 03-10-2026
ਮੋਰਿੰਡਾ, 2 ਅਕਤੂਬਰ (ਪ੍ਰਿਤਪਾਲ ਸਿੰਘ)-ਸੇਵਾਮੁਕਤ ਇੰਸਪੈਕਟਰ ਨਸੀਬ ਸਿੰਘ ਦੀ ਅੰਤਿਮ ਅਰਦਾਸ ਮੌਕੇ ਅੱਜ ਉਨ੍ਹਾਂ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਅੱਜ ਸਵੇਰੇ ਨਸੀਬ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਅੰਤਿਮ ਅਰਦਾਸ ਮੌਕੇ ਭਾਈ ਬਹਾਦਰ ਸਿੰਘ ਜੀ ਮਕੜੌਨਾ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਢਾਡੀ ਜਸਪਾਲ ਸਿੰਘ ਤਾਨ, ਮੁਲਾਜ਼ਮ ਆਗੂ ਧਰਮਪਾਲ ਥੰਮਣ, ਬਲਾਕ ਕਾਂਗਰਸ ਦੇ ਪ੍ਰਧਾਨ ਜਗਜੀਤ ਸਿੰਘ ਲੁਠੇੜੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ, ਬੀ.ਡੀ.ਪੀ.ਓ ਝਰਮਲ ਸਿੰਘ, ਮੁਲਜ਼ਮ ਆਗੂ ਸੋਮਨਾਥ, ਜੋਗਿੰਦਰ ਪਾਲ, ਜਸਵਿੰਦਰ ਸਿੰਘ, ਆਪ ਦੇ ਆਗੂ ਰਾਜਿੰਦਰ ਸਿੰਘ ਚੱਕਲਾ, ਅਕਾਲੀ ਆਗੂ ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਦਲਵੀਰ ਸਿੰਘ, ਹੈਡ ਗ੍ਰੰਥੀ ਬਲਬੀਰ ਸਿੰਘ ਚਲਾਕੀ, ਮਹਿੰਦਰ ਸਿੰਘ ਜੱਸਲ, ਬਲਬੀਰ ਸਿੰਘ ਸਹੇੜੀ, ਹਾਕਮ ਸਿੰਘ ਅਤੇ ਤੇਜਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਹੀਂ ਰਹੇ ਵਿਜੇ ਡਰਾਈ ਕਲੀਨ ਦੇ ਮਾਲਕ ਸੁਭਾਸ਼ ਚੰਦਰ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ’ਚ ਹਰਜੋਤ ਬੈਂਸ ਨੇ ਲਵਾਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।