ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਵਸ ਮਨਾਇਆ
ਨੰਗਲ, 2 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਵਸ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਾਬਕਾ ਸਪੀਕਰ ਰਾਣਾ ਕੇ.
ਨ
ਨੰਗਲ ਵਿਖੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਬਲਾਕ ਕਾਂਗਰਸ ਕਮੇਟੀ ਦੇ ਆਗੂ ਤੇ ਵਰਕਰ।
03-10-2026
ਨੰਗਲ, 2 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਵਸ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਉਚੇਚੇ ਤੌਰ ’ਤੇ ਸਮੂਹਿਕ ਕੀਤੀ ਗਈ। ਇਸ ਮੌਕੇ ਸਮੂਹ ਕਾਂਗਰਸੀਆਂ ਵਲੋਂ ਦੋਵੇਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ। ਸਮਾਗਮ ਦੌਰਾਨ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਵਰਗੀਆਂ ਸ਼ਖ਼ਸੀਅਤਾਂ ਦਾ ਜੀਵਨ ਨਵੀਂ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮਹਾਨ ਆਗੂਆਂ ਨੇ ਸੱਚ, ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਆਪਣੇ ਜੀਵਨ ਵਿਚ ਅਮਲੀ ਰੂਪ ਦਿੱਤਾ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਦੀ ਸਮਰੱਥਾ ਰੱਖਦੇ ਹਨ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਆਦਰਸ਼ਾਂ ਨੂੰ ਕੇਵਲ ਜਨਮ ਦਿਵਸ ਸਮਾਗਮਾਂ ਤੱਕ ਸੀਮਤ ਰੱਖਣਾ ਉਨ੍ਹਾਂ ਦੀ ਵਿਰਾਸਤ ਨਾਲ ਇਨਸਾਫ਼ ਨਹੀਂ ਹੋਵੇਗਾ। ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਅਤੇ ਸਮਾਜਿਕ ਵਿਹਾਰ ਵਿਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦਾ ਸੱਚ ਅਤੇ ਅਹਿੰਸਾ ਦਾ ਸੰਦੇਸ਼ ਅਤੇ ਲਾਲ ਬਹਾਦਰ ਸ਼ਾਸਤਰੀ ਦੀ ਸਾਦਗੀ, ਇਮਾਨਦਾਰੀ ਤੇ ਦੇਸ਼ ਪ੍ਰਤੀ ਨਿਸ਼ਠਾ ਅੱਜ ਵੀ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਮਹਾਨ ਆਗੂਆਂ ਦੇ ਜੀਵਨ ਤੋਂ ਸੇਵਾ, ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਗ੍ਰਹਿਣ ਕਰਨੀ ਚਾਹੀਦੀ ਹੈ। ਉਨ੍ਹਾਂ ਅਨੁਸਾਰ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕਰਨ ਦੀ ਅਸਲ ਸਾਰਥਿਕਤਾ ਉਸ ਸਮੇਂ ਹੈ ਜਦੋਂ ਉਨ੍ਹਾਂ ਦੇ ਵਿਚਾਰ ਸਾਡੇ ਅਮਲ ਵਿਚ ਵੀ ਨਜ਼ਰ ਆਉਣ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ, ਅਸ਼ੋਕ ਸੈਣੀ, ਕੌਂਸਲਰ ਇੰਦੂ ਰਾਣੀ, ਲਖਵੀਰ ਲੱਕੀ, ਸੁਰਿੰਦਰ ਕੌਰ, ਕਪੂਰ ਸਿੰਘ, ਅਸ਼ਵਨੀ ਆਜ਼ਾਦ, ਸਤਨਾਮ ਸਿੰਘ ਪਰਹਾਰ, ਉਮਾਕਾਂਤ ਸ਼ਰਮਾ, ਵਿੱਦਿਆ ਸਾਗਰ, ਕਿਰਪਾਲ ਪਸੀਨ, ਵਿਸ਼ਾਲ ਐਰੀ, ਤਰਸੇਮ ਲਾਲ ਮੱਟੂ ਅਤੇ ਰਾਣਾ ਰਾਜੀਵ ਰਾਜੂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।