03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਪਿੰਡ ਕਾਂਗੜ ਵਿਖੇ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀਆਂ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਆਗੂ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨਾਂ ਨੂੰ ਖੇਡਾਂ ਦਾ ਸਮਾਨ ਵੰਡਣ ਲਈ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਤਹਿਤ ਕਮਲ ਚੌਹਾਨ ਟੇਡੇਵਾਲ ਵਲੋਂ ਪਿੰਡਾਂ ਵਿਚ ਨੌਜਵਾਨਾਂ ਨੂੰ ਨਿਰੰਤਰ ਖੇਡਾਂ ਦਾ ਸਮਾਨ ਵੰਡਿਆ ਜਾ ਰਿਹਾ ਹੈ।

ਅਜੀਤ ਡੈਸਕ 03-10-2026
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਆਗੂ ਕਮਲ ਚੌਹਾਨ ਟੇਡੇਵਾਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨਾਂ ਨੂੰ ਖੇਡਾਂ ਦਾ ਸਮਾਨ ਵੰਡਣ ਲਈ ਵੱਡਾ ਉਪਰਾਲਾ ਕਰ ਰਹੇ ਹਨ। ਜਿਸ ਤਹਿਤ ਕਮਲ ਚੌਹਾਨ ਟੇਡੇਵਾਲ ਵਲੋਂ ਪਿੰਡਾਂ ਵਿਚ ਨੌਜਵਾਨਾਂ ਨੂੰ ਨਿਰੰਤਰ ਖੇਡਾਂ ਦਾ ਸਮਾਨ ਵੰਡਿਆ ਜਾ ਰਿਹਾ ਹੈ। ਜਿਸ ਤਹਿਤ ਪਿੰਡ ਕਾਂਗੜ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖਿਡਾਰੀਆਂ ਨੂੰ ਕ੍ਰਿਕਟ, ਬੈਡਮਿੰਟਨ ਦੀਆਂ ਜਰਸੀਆਂ ਅਤੇ ਖੇਡਾਂ ਦਾ ਸਮਾਨ ਵੰਡਿਆ। ਇਸ ਮੌਕੇ ਸੰਬੋਧਨ ਕਰਦਿਆਂ ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨ ਪੀੜੀ ਤੇਜ਼ੀ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵ ਹੇਠ ਆ ਰਹੀ ਹੈ, ਜੋ ਕਿ ਪੰਜਾਬ ਦੇ ਭਵਿੱਖ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣਾ ਹੈ ਤਾਂ ਨੌਜਵਾਨਾਂ ਦਾ ਰੁਝਾਨ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਵਧਾਉਣਾ ਬਹੁਤ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਦਾ ਵੀ ਵਿਕਾਸ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਕਈ ਪ੍ਰਤਿਭਾਸ਼ਾਲੀ ਖਿਡਾਰੀ ਸਿਰਫ਼ ਖੇਡ ਸਮੱਗਰੀ ਅਤੇ ਸਹੂਲਤਾਂ ਦੀ ਘਾਟ ਕਾਰਨ ਆਪਣੀ ਪ੍ਰਤਿਭਾ ਨੂੰ ਅੱਗੇ ਨਹੀਂ ਲੈ ਜਾ ਸਕਦੇ। ਇਸੇ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਵਲੋਂ ਖਿਡਾਰੀਆਂ ਨੂੰ ਜਰਸੀਆਂ, ਬੈਟ ਅਤੇ ਗੇਂਦਾ ਦੇ ਨਾਲ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਉਣ ਦੀ ਇਹ ਪਹਿਲ ਕੀਤੀ ਗਈ ਹੈ, ਤਾਂ ਜੋ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਸਾਧਨਾਂ ਦੀ ਕਮੀ ਕਾਰਨ ਪਿੱਛੇ ਨਾ ਰਹਿ ਜਾਵੇ। ਇਸ ਮੌਕੇ ਮੋਹਨ ਲਾਲ ਸਾਬਕਾ ਸਰਪੰਚ, ਮਹਿੰਦਰ ਪਾਲ ਚੌਹਾਨ, ਚੌਧਰੀ ਖੁਸ਼ੀ ਰਾਮ ਸਮੇਤ ਪਿੰਡ ਪਤਵੰਤੇ ਅਤੇ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਭੋਲੇਵਾਲ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ ਅਗਲੀ ਖ਼ਬਰ ਕਮਲ ਚੌਹਾਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।