ਚਨੋਲੀ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 7 ਲੱਖ ਦੀ ਗਰਾਂਟ
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਨੋਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਗ੍ਰਾਮ ਪੰਚਾਇਤ ਨੂੰ 7 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ। ਗਰਾਂਟ ਮਿਲਣ ’ਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਵਸਨੀਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਗਿਆ।
ਅਜੀਤ ਡੈਸਕ
03-10-2026