03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਕਰਤਾਰਪੁਰ ਵਿਖੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਕਰਤਾਰਪੁਰ ਵਿਖੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਚਮਨ ਭਾਟੀਆ ਅਤੇ ਸ਼ਾਮ ਲਾਲ ਕਿਸਾਣਾ ਵਲੋਂ ਲਾਭਪਾਤਰੀਆਂ ਨੂੰ ਕਾਰਡ ਸੌਂਪੇ ਗਏ।

ਅਜੀਤ ਡੈਸਕ 03-10-2026
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਕਰਤਾਰਪੁਰ ਵਿਖੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਚਮਨ ਭਾਟੀਆ ਅਤੇ ਸ਼ਾਮ ਲਾਲ ਕਿਸਾਣਾ ਵਲੋਂ ਲਾਭਪਾਤਰੀਆਂ ਨੂੰ ਕਾਰਡ ਸੌਂਪੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਮਾਰੀ ਦੇ ਇਲਾਜ ਦੌਰਾਨ ਹੋਣ ਵਾਲੇ ਵੱਡੇ ਖ਼ਰਚਿਆਂ ਤੋਂ ਆਰਥਿਕ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਬੀਮਾ ਯੋਜਨਾ ਸਬੰਧੀ ਜਾਣਕਾਰੀ ਹਾਸਲ ਕਰਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਚਮਨ ਭਾਟੀਆ ਅਤੇ ਸ਼ਾਮ ਕਿਸਾਣਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ਸੰਧੂਆਂ ’ਚ ਨੌਵੀਂ ਅਤੇ ਗਿਆਰ੍ਹਵੀਂ ’ਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਦੀ ਆਖ਼ਰੀ ਮਿਤੀ 15 ਅਕਤੂਬਰ ਅਗਲੀ ਖ਼ਬਰ ਮਧੂਵਨ ਸਕੂਲ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ, 72 ਖ਼ੂਨਦਾਨੀਆਂ ਨੇ ਕੀਤਾ ਖ਼ੂਨ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।