05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ . ਚੀਮਾ ਵਲੋਂ ਵਰਕਰਾਂ ਨਾਲ ਮੀਟਿੰਗ

ਨੂਰਪੁਰ ਬੇਦੀ, 4 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ.

ਅਜੀਤ ਡੈਸਕ 05-10-2026
ਨੂਰਪੁਰ ਬੇਦੀ, 4 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੁਲਬੀਰ ਸਿੰਘ ਅਸਮਾਨਪੁਰ ਦੇ ਦਫ਼ਤਰ ਵਿਖੇ ਸਰਕਲ ਅਬਿਆਣਾ, ਸਰਕਲ ਬਾਲੇਵਾਲ, ਸਰਕਲ ਨੂਰਪੁਰ ਬੇਦੀ ਅਤੇ ਸਰਕਲ ਝੱਜ ਦੇ ਸਰਕਲ ਪ੍ਰਧਾਨਾਂ, ਵਰਕਰਾਂ ਅਤੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਿਆਂ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਫ਼ੈਸਲਿਆਂ ਨੂੰ ਘਰ-ਘਰ ਪਹੁੰਚਾਉਣ ਦਾ ਅਹਿਦ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਭਵਿੱਖ ਸਬੰਧੀ ਉਮੀਦਾਂ ਨੂੰ ਸਮਝਣਾ ਹੈ। ਡਾ. ਚੀਮਾ ਨੇ ਦੱਸਿਆ ਕਿ 6 ਅਕਤੂਬਰ ਤੋਂ ਪੂਰੇ ਪੰਜਾਬ ਸਮੇਤ ਵਿਧਾਨ ਸਭਾ ਹਲਕਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਰਾਏ ਅਤੇ ਸੁਝਾਅ ਲੈਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਨੂੰ ਆਧਾਰ ਬਣਾ ਕੇ 1 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਦਾ ਖਰੜਾ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੈਨੀਫੈਸਟੋ ਸਿਰਫ਼ ਪਾਰਟੀ ਦਾ ਦਸਤਾਵੇਜ਼ ਨਹੀਂ ਹੋਵੇਗਾ, ਸਗੋਂ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ, ਮੁੱਦਿਆਂ ਅਤੇ ਸੁਝਾਵਾਂ ਦੀ ਆਵਾਜ਼ ਬਣੇਗਾ। ਡਾ. ਚੀਮਾ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਲੋਕਾਂ ਵਿਚ ਜਾਣ ਅਤੇ ਹਰ ਵਰਗ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਾਰਟੀ ਤੱਕ ਪਹੁੰਚਾਉਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਜਥੇਦਾਰ ਮੋਹਨ ਸਿੰਘ ਡੂਮੇਵਾਲ, ਸਰਕਲ ਪ੍ਰਧਾਨ ਕੁਲਬੀਰ ਸਿੰਘ ਅਸਮਾਨਪੁਰ, ਸਤਨਾਮ ਸਿੰਘ ਬਜਰੂੜ ਸੰਮਤੀ ਮੈਂਬਰ, ਮੋਹਨ ਸਿੰਘ ਭੋਗੀਪੁਰ, ਧਰਮਪਾਲ, ਸੁਖਵਿੰਦਰ ਸਿੰਘ ਸ਼ੰਮੀ, ਕੇਸਰ ਸਿੰਘ ਮੂਸਾਪੁਰ, ਗੁਰਦੀਪ ਸਿੰਘ ਬਟਾਰਲਾ ਸਰਕਲ ਪ੍ਰਧਾਨ, ਪਰਮਜੀਤ ਸਿੰਘ ਸਮੀਰੋਵਾਲ, ਭਜਨ ਲਾਲ ਕਾਂਗੜ, ਹੁਸਨ ਚੰਦ ਮਠਾਣ, ਜਸਵੀਰ ਸਿੰਘ ਰਾਣਾ, ਧਰਮਪਾਲ ਚੰਦ ਟਿੱਬਾ ਟੱਪਰੀਆਂ, ਮਨੋਹਰ ਲਾਲ ਚੌਂਤਾ, ਅਮਰਜੀਤ ਸਿੰਘ ਸਮੀਰੋਵਾਲ, ਸੁਰਿੰਦਰ ਸਿੰਘ ਰੂੜੇਵਾਲ, ਮੋਨੂੰ ਵਰਮਾ ਬਜਰੂੜ, ਬਾਬਾ ਰਵਿੰਦਰ ਸਿੰਘ ਅਸਮਾਨਪੁਰ, ਨੰਬਰਦਾਰ ਸੁੱਚਾ ਸਿੰਘ, ਹਰੀਸ਼ ਕੁਮਾਰ ਸੋਨੂੰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਕਰਵਾਇਆ ਮੁਕੰਮਲ ਅਗਲੀ ਖ਼ਬਰ ‘ ਵਾਰਿਸ ਪੰਜਾਬ ਦੇ ’ ਪਾਰਟੀ ਨੂੰ ਸੈਣੀ ਮਾਜਰਾ ਜੱਟ ਪੱਤੀ ਵਿਚ ਮਿਲਿਆ ਭਰਵਾਂ ਹੁੰਗਾਰਾ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।