ਸਾਈਂ ਸੰਧਿਆ ’ ਚ ਪਹੁੰਚੇ ਹਰਜੋਤ ਬੈਂਸ , ਪੰਜਾਬ ਦੀ ਸੁੱਖ - ਸ਼ਾਂਤੀ ਲਈ ਕੀਤੀ ਅਰਦਾਸ
ਨੰਗਲ, 4 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿਚ ਸ਼ਿਰਕਤ ਕਰਦਿਆਂ ਪੰਜਾਬ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਭੂ ਚਰਨਾਂ ਵਿਚ ਅਰਦਾਸ ਕੀਤੀ। ਸਮਾਗਮ ਵਿਚ ਪਹੁੰਚਣ ’ਤੇ ਸੰਗਤ ਵਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ।
ਨੰਗਲ, 4 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿਚ ਸ਼ਿਰਕਤ ਕਰਦਿਆਂ ਪੰਜਾਬ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਭੂ ਚਰਨਾਂ ਵਿਚ ਅਰਦਾਸ ਕੀਤੀ। ਸਮਾਗਮ ਵਿਚ ਪਹੁੰਚਣ ’ਤੇ ਸੰਗਤ ਵਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬੈਂਸ ਨੇ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦੇ ਹਨ। ਅਜਿਹੇ ਸਮਾਗਮ ਲੋਕਾਂ ਨੂੰ ਆਪਣੀ ਧਾਰਮਿਕ ਵਿਰਾਸਤ ਅਤੇ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਸਕਾਰਾਤਮਿਕ ਮਾਹੌਲ ਸਿਰਜਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀ ਮੁੱਖ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਨਾਗਰਿਕ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਸਾਫ਼-ਸਫ਼ਾਈ ਅਤੇ ਜਨਤਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੀ ਸਰਕਾਰ ਵਲੋਂ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਦੀ ਤਰੱਕੀ ਲਈ ਸਰਕਾਰ ਦੇ ਨਾਲ ਹਰ ਨਾਗਰਿਕ ਦੀ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਲੋਕਾਂ ਨੂੰ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸੰਗਤ ਵਲੋਂ ਧਾਰਮਿਕ ਭਜਨਾਂ ਅਤੇ ਸਾਈਂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਬੈਂਸ ਨੇ ਪ੍ਰਬੰਧਕਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਪੰਜਾਬ ਵਾਸੀਆਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਮੁੜ ਅਰਦਾਸ ਕੀਤੀ।