06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੈਂ ਵਾਰਿਸ ਪੰਜਾਬ ਪਾਰਟੀ ਦਾ ਉਮੀਦਵਾਰ ਨਹੀਂ ਹਾਂ ਤੇ ਨਾ ਹੀ ਕਿਸੇ ਪਾਰਟੀ ਵਲੋਂ ਚੋਣ ਲੜਾਂਗਾ- ਗੋਗੀ

ਘਨੌਲੀ, 5 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ ਨੇ ਸਪਸ਼ਟ ਕੀਤਾ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਵਲੋਂ ਉਮੀਦਵਾਰ ਵਜੋਂ ਚੋਣ ਨਹੀਂ ਲੜ ਰਹੇ। ਗੋਗੀ ਨੇ ਕਿਹਾ ਕਿ ਕੁੱਝ ਪੱਤਰਕਾਰ ਵੀਰਾਂ ਵਲੋਂ ਉਨ੍ਹਾਂ ਨੂੰ ਵਾਰਿਸ ਪੰਜਾਬ ਦੇ ਪਾਰਟੀ ਦਾ ਉਮੀਦਵਾਰ ਦੱਸਿਆ ਜਾ ਰਿਹਾ ਹੈ, ਜੋ ਕਿ ਸਹੀ ਨਹੀਂ ਹੈ।

ਅਜੀਤ ਡੈਸਕ 06-10-2026
ਘਨੌਲੀ, 5 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ ਨੇ ਸਪਸ਼ਟ ਕੀਤਾ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਵਲੋਂ ਉਮੀਦਵਾਰ ਵਜੋਂ ਚੋਣ ਨਹੀਂ ਲੜ ਰਹੇ। ਗੋਗੀ ਨੇ ਕਿਹਾ ਕਿ ਕੁੱਝ ਪੱਤਰਕਾਰ ਵੀਰਾਂ ਵਲੋਂ ਉਨ੍ਹਾਂ ਨੂੰ ਵਾਰਿਸ ਪੰਜਾਬ ਦੇ ਪਾਰਟੀ ਦਾ ਉਮੀਦਵਾਰ ਦੱਸਿਆ ਜਾ ਰਿਹਾ ਹੈ, ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਕਿਹਾ, “ਮੈਂ ਵਾਰਿਸ ਪੰਜਾਬ ਦੇ ਪਾਰਟੀ ਦਾ ਉਮੀਦਵਾਰ ਨਹੀਂ ਹਾਂ ਅਤੇ ਨਾ ਹੀ ਕਿਸੇ ਹੋਰ ਪਾਰਟੀ ਵਲੋਂ ਚੋਣ ਲੜਨ ਜਾ ਰਿਹਾ ਹਾਂ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਪੱਤਰਕਾਰ ਵੀਰਾਂ ਨੇ ਉਨ੍ਹਾਂ ਨੂੰ ਇਸ ਯੋਗ ਸਮਝਿਆ, ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦੇ ਹਾਂ, ਪਰ ਉਹ ਆਪਣੇ ਨਿੱਜੀ ਜੀਵਨ ਅਤੇ ਹੋਰ ਨਿੱਜੀ ਰੁਝੇਵਿਆਂ ਕਾਰਨ ਕਿਸੇ ਵੀ ਸਿਆਸੀ ਪਾਰਟੀ ਦੇ ਉਮੀਦਵਾਰ ਬਣਨ ਦਾ ਇਰਾਦਾ ਨਹੀਂ ਰੱਖਦੇ। ਗੋਗੀ ਨੇ ਕਿਹਾ ਕਿ ਉਨ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਿਆਸੀ ਉਮੀਦਵਾਰੀ ਦੀ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ, ਤਾਂ ਜੋ ਲੋਕਾਂ ਵਿਚ ਕਿਸੇ ਕਿਸਮ ਦੀ ਗਲਤਫਹਿਮੀ ਪੈਦਾ ਨਾ ਹੋਵੇ।
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਜੀ . ਐੱਮ . ਐੱਨ . ਸਕੂਲ ’ ਚ ਐੱਚ . ਪੀ . ਵੀ . ਵੈਕਸੀਨ ਸੰਬੰਧੀ ਜਾਗਰੂਕਤਾ ਸੈਸ਼ਨ ਅਗਲੀ ਖ਼ਬਰ ਸੈਣੀ ਭਵਨ ਵਿਚ ‘ ਸੈਣੀ ਸੰਸਾਰ ’ ਮੈਗਜ਼ੀਨ ਦਾ 62 ਵਾਂ ਅੰਕ ਲੋਕ ਅਰਪਣ ਸੋਨ ਤਗਮਾ ਜੇਤੂ ਸ਼ੂਟਰ ਅਰਸ਼ਦੀਪ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।