ਮੀਟਿੰਗ ਉਪਰੰਤ ਜਾਣਕਾਰੀ ਦੇ ਰਹੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ । ਅਨਾਜ ਮੰਡੀ ਰੂਪਨਗਰ ਆੜ੍ਹਤੀ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਅਨਾਜ ਮੰਡੀ ਰੂਪਨਗਰ ਦੇ ਸਮੂਹ ਆੜ੍ਹਤੀਆਂ ਦੀ ਮੀਟਿੰਗ ਪ੍ਰਧਾਨ ਸਵਤੰਤਰ ਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆੜ੍ਹਤੀਆਂ ਵਲੋਂ ਅਰੁਣ ਚੌਧਰੀ ਨੂੰ ਆੜ੍ਹਤੀ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਮਤਾ ਪਾਸ ਕੀਤਾ ਗਿਆ।
ਅਜੀਤ ਡੈਸਕ
07-10-2026