07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਜਸਥਾਨ ਪੁਲਿਸ ਵਲੋਂ ਗੁਰੂ ਘਰ ਅੰਦਰ ਕੀਤੀ ਕਾਰਵਾਈ ਅਤਿ ਨਿੰਦਣਯੋਗ : ਬਾਬਾ ਬਲਬੀਰ ਸਿੰਘ 96 ਕਰੋੜੀ

ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ (ਕਰਨੈਲ ਸਿੰਘ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੇ ਕੰਪਲੈਕਸ ’ਚ ਦਾਖਲ ਹੋ ਕੇ ਗੁਰੂ ਘਰ ਦੀ ਹਦੂਦ ਅੰਦਰ ਤੋੜ-ਭੰਨ ਅਤੇ ਸਥਾਨਕ ਸਿੱਖ ਆਗੂ ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰਨਾ ਨਿੰਦਣਯੋਗ ਕਾਰਵਾਈ ਹੈ।

ਨਿਹੰਗ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਤਸਵੀਰ । 07-10-2026
ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ (ਕਰਨੈਲ ਸਿੰਘ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੇ ਕੰਪਲੈਕਸ ’ਚ ਦਾਖਲ ਹੋ ਕੇ ਗੁਰੂ ਘਰ ਦੀ ਹਦੂਦ ਅੰਦਰ ਤੋੜ-ਭੰਨ ਅਤੇ ਸਥਾਨਕ ਸਿੱਖ ਆਗੂ ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰਨਾ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਨਿੰਦਣਯੋਗ ਵਰਤਾਰਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦਾ ਕੋਈ ਮਸਲਾ ਸੀ ਤਾਂ ਉਸ ਤੇ ਕਾਨੂੰਨੀ ਚਾਰਾਜੋਈ ਰਾਹੀਂ ਕਾਰਜ ਕਰਨਾ ਚਾਹੀਦੀ ਸੀ ਨਾ ਕਿ ਸਿੱਖ ਧਾਰਮਿਕ ਅਸਥਾਨ ਅੰਦਰ ਇਸ ਤਰ੍ਹਾਂ ਦਾਖਲ ਹੋ ਕੇ ਤੋੜ-ਭੰਨ ਕਰਨੀ ਸੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਾਈ ਤੇਜਿੰਦਰਪਾਲ ਸਿੰਘ ਦੀ ਗਿ੍ਰਫ਼ਤਾਰੀ ਤੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੁਰੂ ਘਰ ਅੰਦਰ ਤੋੜ-ਭੰਨ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿਸੇ ਵੀ ਸਿੱਖਾਂ ਆਗੂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਕਿਸਾਨਾਂ ਨੇ ਝੋਨੇ ਦੀ ਨਿਰਵਿਘਨ ਖ਼ਰੀਦ ਤੇ ਡੀ . ਏ . ਪੀ . ਦੀ ਸਪਲਾਈ ਲਈ ਸੌਂਪਿਆ ਮੰਗ - ਪੱਤਰ ਅਗਲੀ ਖ਼ਬਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।