08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਚਾ ਦਰਜ ਹੋਣ ਵਾਲੇ ਕਿਸਾਨ ਸੰਗਲਾਂ ਨਾਲ ...

( ਸਫ਼ਾ 5 ਦੀ ਬਾਕੀ ) ਵਿਧਾਇਕ ਨੇ ਕਿਹਾ ਕਿ ਤੀਰਥ ਯਾਤਰਾ ਇੱਕ ਵੱਖਰਾ ਮੁੱਦਾ ਹੈ ਅਤੇ ਇਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ, ਕਿਉਂਕਿ ਲੋਕ ਇਸ ਤੋਂ ਖੁਸ਼ ਹਨ, ਪਰ ਟੈਕਸੀ ਚਾਲਕਾਂ ਦੀ ਸਮੱਸਿਆ ਦਾ ਹੋਰ ਹੱਲ ਲੱਭਿਆ ਜਾ ਸਕਦਾ ਹੈ। ਵਿਧਾਇਕ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀ ਵਿਚ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁਕਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।

ਅਜੀਤ ਡੈਸਕ 08-10-2026
( ਸਫ਼ਾ 5 ਦੀ ਬਾਕੀ ) ਵਿਧਾਇਕ ਨੇ ਕਿਹਾ ਕਿ ਤੀਰਥ ਯਾਤਰਾ ਇੱਕ ਵੱਖਰਾ ਮੁੱਦਾ ਹੈ ਅਤੇ ਇਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ, ਕਿਉਂਕਿ ਲੋਕ ਇਸ ਤੋਂ ਖੁਸ਼ ਹਨ, ਪਰ ਟੈਕਸੀ ਚਾਲਕਾਂ ਦੀ ਸਮੱਸਿਆ ਦਾ ਹੋਰ ਹੱਲ ਲੱਭਿਆ ਜਾ ਸਕਦਾ ਹੈ। ਵਿਧਾਇਕ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀ ਵਿਚ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁਕਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਟ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਉਸ ਦਾ ਹੱਲ ਕਰਵਾਉਣਗੇ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹਾਈਬ੍ਰਿਡ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਕਿਸਾਨਾਂ ਵਲੋਂ ਰੂਪਨਗਰ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ ਸੀ। ਇਸ ਕਾਰਨ ਹਾਈਵੇ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਸੀ। ਇਸ ਮਾਮਲੇ ਵਿਚ ਪੁਲਿਸ ਵਲੋਂ 9 ਕਿਸਾਨਾਂ ਸਮੇਤ ਇੱਕ ਆੜ੍ਹਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਕਿਸਾਨਾਂ ਨੇ ਮੰਡੀ ਵਿਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਸੁਚਾਰੂ ਬਣਾਉਣ ਦੀ ਮੰਗ ਕੀਤੀ। ਵਿਧਾਇਕ ਵਲੋਂ ਮਾਮਲਾ ਰੱਦ ਕਰਵਾਉਣ ਅਤੇ ਫ਼ਸਲ ਦੀ ਲਿਫਟਿੰਗ ਸਬੰਧੀ ਦਿੱਤੇ ਭਰੋਸੇ ਤੋਂ ਬਾਅਦ ਕਿਸਾਨ ਵਾਪਸ ਚਲੇ ਗਏ।
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤਾ ਗਿਆ 25 ਰੁਪਏ ਵਾਧਾ ਕਿਸਾਨਾਂ ਨਾਲ ਮਜ਼ਾਕ - ਢਾਹੇ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਹੋਮੀ ਭਾਭਾ ਹਸਪਤਾਲ ਨੇ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਸਮੇਂ ਸਿਰ ਕੈਂਸਰ ਦੀ ਜਾਂਚ ਹੀ ਜ਼ਿੰਦਗੀ ਬਚਾਉ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।