08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭੱਠਿਆਂ ਤੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਟੀਕਾਕਰਨ ਕੈਂਪ ਲਗਾਇਆ

ਪੁਰਖਾਲੀ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਐਚ. ਡਬਲਿਊ.

ਅਜੀਤ ਡੈਸਕ 08-10-2026
ਪੁਰਖਾਲੀ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਐਚ.ਡਬਲਿਊ.ਸੀ. ਭੱਦਲ ਅਧੀਨ ਪੈਂਦੇ ਭੱਠਿਆਂ ਤੇ ਛੋਟੇ ਬੱਚਿਆਂ 0-5 ਸਾਲ ਅਤੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਹਰਗੋਪਾਲ ਸੈਣੀ ਵਲੋਂ ਲੋਕਾਂ ਨੂੰ ਟੀਕਾਕਰਨ ਪ੍ਰੋਗਰਾਮ, ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਸੈਣੀ ਵਲੋਂ ਭੱਠਿਆਂ ’ਤੇ ਰਹਿੰਦੇ ਲੋਕਾਂ ਨੂੰ ਇਹਨਾਂ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕੀਤਾ। ਕੈਂਪ ਵਿਚ ਕਿਸ਼ੋਰ ਲੜਕੀਆਂ ਲਈ ਲਗਾਈ ਲਗਾਈ ਜਾਣ ਵਾਲੀ ਐਚ. ਪੀ. ਵੀ. ਵੈਕਸੀਨ ਸਬੰਧੀ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਆਪਣੀਆਂ ਲੜਕੀਆਂ ਨੂੰ ਇਹ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਕੈਪ ਵਿਚ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਨੂੰ ਸੰਤੁਲਿਤ ਖੁਰਾਕ ਅਤੇ ਟੀਕਾਕਰਣ ਪ੍ਰੋਗਰਾਮ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਜਗਦੀਸ਼ ਸਿੰਘ ਐੱਸ. ਆਈ., ਆਰਤੀ ਏ.ਐਨ.ਐਮ., ਸਰਬਜੀਤ ਕੌਰ ਆਸ਼ਾ ਵਰਕਰ, ਨੇਹਾ ਸੀ.ਐੱਚ.ਓ., ਕੁਲਵਿੰਦਰ ਸਿੰਘ, ਸੰਗੀਤਾ, ਕੁਲਦੀਪ ਸਿੰਘ ਅਤੇ ਲਾਭਪਾਤਰੀ ਹਾਜ਼ਰ ਸਨ।
ਪਿਛਲੀ ਖ਼ਬਰ ਰੂਪਨਗਰ ’ ਚ ਭਾਜਪਾ ਦੀ ਸੇਵਾ ਸੰਕਲਪ ਸਭਾ , ਮੋਦੀ ਦੇ 25 ਸਾਲਾਂ ਦੇ ਜਨ ਸੇਵਾ ਸਫ਼ਰ ਨੂੰ ਕੀਤਾ ਯਾਦ ਮਨਪ੍ਰੀਤਸਿੰਘ ਬਾਦਲ ਤ... ਅਗਲੀ ਖ਼ਬਰ 5 ਦਿਨਾ ਵੇਟ ਅਤੇ ਪਾਵਰ ਲਿਫ਼ਟਿੰਗ ਮੁਕਾਬਲੇ ਸਮਾਪਤ ਵਧੀਆ ਕਾਰਗੁਜ਼ਾਰੀ ਦੀ ਉਦਾਹਰਣ ਨੇ ਖੇਡ ਮੈਦਾਨਾਂ ਦੇ ਚੱਲ ਰਹੇ ਨਿਰਮਾਣ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।