09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਗਰੂਰ ਮਹਾਂਰੈਲੀ ਸੰਬੰਧੀ ਹੋਈ ਮੀਟਿੰਗ

ਸ਼੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਜੇ ਐਸ ਨਿੱਕੂਵਾਲ)- ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂਰੈਲੀ ਸਬੰਧੀ ਇੱਕ ਜਰੂਰੀ ਮੀਟਿੰਗ ਹੋਈ। ਇਸ ਸਬੰਧੀ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਸਕੱਤਰ ਜਰਨੈਲ ਸਿੰਘ ਪੱਟੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਸਮੇਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗ ਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 09-10-2026
ਸ਼੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਜੇ ਐਸ ਨਿੱਕੂਵਾਲ)- ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂਰੈਲੀ ਸਬੰਧੀ ਇੱਕ ਜਰੂਰੀ ਮੀਟਿੰਗ ਹੋਈ। ਇਸ ਸਬੰਧੀ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਸਕੱਤਰ ਜਰਨੈਲ ਸਿੰਘ ਪੱਟੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਸਮੇਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗ ਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਂਰੈਲੀ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੁਲਾਜ਼ਮਾਂ ਨਾਲ ਸੰਪਰਕ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ।ਇਸ ਮੌਕੇ ਸੂਬਾ ਕੋ-ਕਨਵੀਨਰ ਅਜੀਤਪਾਲ ਸਿੰਘ ਜਸੋਵਾਲ, ਜਗਸੀਰ ਸਿੰਘ ਸਹੋਤਾ, ਰਣਬੀਰ ਸਿੰਘ ਉੱਪਲ, ਕਰਮਜੀਤ ਸਿੰਘ ਤਾਮਕੋਟ, ਲਖਵਿੰਦਰ ਸਿੰਘ ਭੋਰ, ਜਸਵਿੰਦਰ ਸਿੰਘ ਜੱਸਾ, ਬਿਕਰਮਜੀਤ ਸਿੰਘ ਕੱਦੋਂ, ਵਰਿੰਦਰ ਵਿੱਕੀ, ਸੱਤ ਪ੍ਰਕਾਸ਼, ਸੂਬਾ ਪ੍ਰੈਸ ਸਕੱਤਰ ਪ੍ਰੇਮ ਸਿੰਘ ਠਾਕੁਰ, ਗੁਰਦਿਆਲ ਸਿੰਘ ਮਾਨ, ਬਲਵਿੰਦਰ ਸਿੰਘ ਲੋਦੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਹਾਜਰ ਸਨ।
ਪਿਛਲੀ ਖ਼ਬਰ ਖਾਟੂ ਸ਼ਾਮ ਸਾਲਾਸਰ ਬਾਲਾ ਜੀ ਜਾਗਰਣ ਦੇ ਸੰਬੰਧ ’ ਚ ਨੂਰਪੁਰ ਬੇਦੀ ਵਿਖੇ ਵਿਸ਼ਾਲ ਰੱਥ ਯਾਤਰਾ ਅਗਲੀ ਖ਼ਬਰ ਨਵੀਂ ਉਸਾਰੀ ਗਈ ਇਮਾਰਤ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਲਾਲ ਹੋਰ ਅਧਿਕਾਰੀ । ਪੰਚਾਇਤ ਸੰਮਤੀ ਰੂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।