09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬੀ . ਬੀ . ਐਮ . ਬੀ . ਦਿਹਾੜੀਦਾਰ ਕਾਮਿਆਂ ਵਲੋਂ ਵਿਭਾਗ ਤੋਂ ਰੈਗੂਲਰ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਪਿੰਡ ਗੰਗੂਵਾਲ ਵਿਖੇ ਦਿਹਾੜੀਦਾਰ ਕਾਮਿਆਂ ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ। ਮੀਟਿੰਗ ਦੌਰਾਨ ਯੂਨੀਅਨ ਨੇ ਆਪਣੀਆਂ ਮੰਗਾਂ ਅਤੇ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 09-10-2026
ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਪਿੰਡ ਗੰਗੂਵਾਲ ਵਿਖੇ ਦਿਹਾੜੀਦਾਰ ਕਾਮਿਆਂ ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ। ਮੀਟਿੰਗ ਦੌਰਾਨ ਯੂਨੀਅਨ ਨੇ ਆਪਣੀਆਂ ਮੰਗਾਂ ਅਤੇ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਕੈਲਾਸ਼ ਕੁਮਾਰ, ਜੈ ਪ੍ਰਕਾਸ਼ ਮੌਰੀਆ ਅਤੇ ਹਰਵਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਉਹ ਦਸ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਬੀ.ਬੀ.ਐਮ.ਬੀ. ਵਿਭਾਗ ਵਿਚ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਹਰ 80 ਤੋਂ 85 ਦਿਨਾਂ ਬਾਅਦ ਦਿਹਾੜੀਦਾਰ ਕਾਮਿਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਂਦਾ ਹੈ। ਜਦੋਂਕਿ ਵਿਭਾਗ ਵਿਚ ਖ਼ਾਲੀ ਅਸਾਮੀਆਂ ਦੇ ਬਾਵਜੂਦ, ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ।ਜਿਸ ਕਾਰਨ ਉਨ੍ਹਾਂ ਵਿਚ ਰੋਸ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਨਹੀਂ ਰੱਖਿਆ ਗਿਆ ਜਾਂ ਉਨ੍ਹਾਂ ਨੂੰ ਨੌਕਰੀ ਤੋਂ ਨਹੀਂ ਕੱਢਿਆ ਗਿਆ ਤਾਂ ਯੂਨੀਅਨ ਵਲੋਂ ਵਿਭਾਗ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਰਾਮ ਹਰਰੱਖ, ਇੰਦਰਜੀਤ, ਬਲਕਾਰ, ਸੁਖਵੀਰ, ਗੁਰਜਿੰਦਰ, ਗੁਰਨਾਮ, ਹਰਜਿੰਦਰ, ਗੁਰਨੈਬ, ਕੁਲਵੰਤ, ਪ੍ਰਦੀਪ, ਰਾਮਪਾਲ, ਦਲੀਪ, ਜਸਵੀਰ, ਪ੍ਰੀਤਪਾਲ, ਨਰਿੰਦਰ, ਸੰਤ ਰਾਮ, ਸੁਭਾਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਡੀ.ਐਮ. ਚੇਤਨ ਬੰਗੜ ਲਾਲ ਲਕੀਰ ਦੇ ਅੰਦਰ ਵਾਲੇ ਮਕਾਨ ਮਾਲਕਾਂ ਨੂੰ ਪੱਕੇ ਕਾਰਡ ਦਿੰਦੇ ਹੋਏ। ਲਾਲ ਲਕੀਰ ਅੰਦਰਲੀਆਂ ਜਾ... ਅਗਲੀ ਖ਼ਬਰ ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀ ਅਧਿਆਪਕਾਂ ਅਤੇ ਪ੍ਰਬੰਧਕਾਂ ਨਾਲ। ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ ’ ਚ ਰੁਚੀ ਨੂੰ ਵਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।