09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨੌਜਵਾਨ ਪੀੜ੍ਹੀ ਪੁਸਤਕਾਂ ਰਾਹੀਂ ਪੰਜਾਬੀ ਭਾਸ਼ਾ ਤੇ ਸਾਹਿਤ ਨਾਲ ਜੁੜਨ - ਡੀ . ਸੀ .

ਰੂਪਨਗਰ, 8 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਗੇਟ ਦੇ ਸਾਹਮਣੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਲੋਕਾਂ ਵਲੋਂ ਪੰਜਾਬੀ ਭਾਸ਼ਾ, ਸਾਹਿਤ, ਇਤਿਹਾਸ ਅਤੇ ਵਿਰਸੇ ਨਾਲ ਸਬੰਧਿਤ ਪੁਸਤਕਾਂ ਵਿਚ ਵਿਸ਼ੇਸ਼ ਰੁਚੀ ਦਿਖਾਈ ਗਈ ਅਤੇ ਵੱਡੀ ਗਿਣਤੀ ਵਿਚ ਪੁਸਤਕਾਂ ਖਰੀਦੀਆਂ ਗਈਆਂ।

ਭਾਸ਼ਾ ਵਿਭਾਗ ਵਲੋਂ ਲਗਾਈ ਪੁਸਤਕ ਪ੍ਰਦਰਸ਼ਨ ਦੀ ਤਸਵੀਰ। 09-10-2026
ਰੂਪਨਗਰ, 8 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਗੇਟ ਦੇ ਸਾਹਮਣੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਲੋਕਾਂ ਵਲੋਂ ਪੰਜਾਬੀ ਭਾਸ਼ਾ, ਸਾਹਿਤ, ਇਤਿਹਾਸ ਅਤੇ ਵਿਰਸੇ ਨਾਲ ਸਬੰਧਿਤ ਪੁਸਤਕਾਂ ਵਿਚ ਵਿਸ਼ੇਸ਼ ਰੁਚੀ ਦਿਖਾਈ ਗਈ ਅਤੇ ਵੱਡੀ ਗਿਣਤੀ ਵਿਚ ਪੁਸਤਕਾਂ ਖਰੀਦੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਵੀ ਪੁਸਤਕ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਸਤਕਾਂ ਗਿਆਨ, ਵਿਚਾਰ ਅਤੇ ਸੱਭਿਆਚਾਰਕ ਚੇਤਨਾ ਦਾ ਮਹੱਤਵਪੂਰਨ ਸਰੋਤ ਹਨ। ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੁਸਤਕ ਪ੍ਰਦਰਸ਼ਨੀਆਂ ਲੋਕਾਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਮੋਬਾਈਲ ਫੋਨਾਂ ਦੀ ਵੱਧ ਰਹੀ ਵਰਤੋਂ ਤੋਂ ਇਲਾਵਾ ਪੁਸਤਕਾਂ ਪੜ੍ਹਨ ਅਤੇ ਗਿਆਨ ਹਾਸਲ ਕਰਨ ਵੱਲ ਪ੍ਰੇਰਿਤ ਕਰਨ ਵਿਚ ਸਹਾਈ ਸਿੱਧ ਹੁੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਪੁਸਤਕਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ।
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਕਾਂਗਰਸੀ ਵਰਕਰਾਂ ਨੇ ਫੂਕਿਆ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਅਗਲੀ ਖ਼ਬਰ ਹੱਕੀ ਮੰਗਾਂ ਤੋਂ ਭੱਜ ਰਹੀ ਸਰਕਾਰ ਖ਼ਿਲਾਫ ਗਰਜੇ ਪੈਨਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।