10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਸੁੱਕੀ ਜੀਰੀ ਮੰਡੀ ’ਚ ਲਿਆਉਣ ਦੀ ਕਿਸਾਨਾਂ ਨੂੰ ਅਪੀਲ

ਮੋਰਿੰਡਾ, 9 ਅਕਤੂਬਰ (ਤਰਲੋਚਨ ਸਿੰਘ ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਸੀਨੀਅਰ ਆਗੂ ਬੰਤ ਸਿੰਘ ਕਲਾਰਾਂ ਦੀ ਅਗਵਾਈ ਹੇਠ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਅਨਾਜ ਮੰਡੀ ਮੋਰਿੰਡਾ ਦੇ ਗੇਟ ਤੇ ਆਈਆਂ ਵੱਧ ਨਮੀ ਵਾਲੀਆਂ ਟਰਾਲੀਆਂ ਨੂੰ ਵਾਪਿਸ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੰਤ ਸਿੰਘ ਕਲਾਰਾਂ ਨੇ ਦੱਸਿਆ ਕਿ ਸਰਕਾਰ ਵਲੋਂ ਜੀਰੀ ਦੀ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਖਰੀਦਿਆ ਜਾਵੇਗਾ।

ਅਜੀਤ ਡੈਸਕ 10-10-2026
ਮੋਰਿੰਡਾ, 9 ਅਕਤੂਬਰ (ਤਰਲੋਚਨ ਸਿੰਘ ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਸੀਨੀਅਰ ਆਗੂ ਬੰਤ ਸਿੰਘ ਕਲਾਰਾਂ ਦੀ ਅਗਵਾਈ ਹੇਠ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਅਨਾਜ ਮੰਡੀ ਮੋਰਿੰਡਾ ਦੇ ਗੇਟ ਤੇ ਆਈਆਂ ਵੱਧ ਨਮੀ ਵਾਲੀਆਂ ਟਰਾਲੀਆਂ ਨੂੰ ਵਾਪਿਸ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੰਤ ਸਿੰਘ ਕਲਾਰਾਂ ਨੇ ਦੱਸਿਆ ਕਿ ਸਰਕਾਰ ਵਲੋਂ ਜੀਰੀ ਦੀ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਖਰੀਦਿਆ ਜਾਵੇਗਾ। ਵੱਧ ਨਮੀ ਵਾਲਾ ਝੋਨਾ ਖਰੀਦਣ ’ਚ ਆੜ੍ਹਤੀਆਂ ਨੂੰ ਦਿੱਕਤਾਂ ਆ ਰਹੀਆਂ ਹਨ। ਆੜ੍ਹਤੀਆਂ ਕੋਲ ਜੋ ਮਜਦੂਰ ਲੱਗੇ ਹੋਏ ਹਨ, ਉਹਨਾਂ ਨੂੰ ਵੀ ਜੀਰੀ ਸੁਕਾਉਣ ਵਿਚ ਪ੍ਰੇਸ਼ਾਨੀ ਆਉਂਦੀ ਹੈ। ਜਿਸ ਨਾਲ ਕੁੱਝ ਮਜਦੂਰ ਵਾਪਿਸ ਜਾਣਾ ਸ਼ੁਰੂ ਹੋ ਗਏ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੀਰੀ ਨੂੰ ਪੂਰਾ ਸੁਕਾ ਕੇ ਮੰਡੀ ’ਚ ਲਿਆਉਣ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਵਾਲਿਆਂ ਨੂੰ ਆ ਰਹੀਆਂ ਦਿੱਕਤਾਂ ਤੋਂ ਰਾਹਤ ਮਿਲ ਸਕੇ। ਇਸ ਮੌਕੇ ਗੁਰਮੀਤ ਸਿੰਘ ਸਿੱਧੂ, ਜਰਨੈਲ ਸਿੰਘ ਸੱਖੋਮਾਜਰਾ, ਅਜੀਤ ਸਿੰਘ ਸੋਨੂੰ, ਜਰਨੈਲ ਸਿੰਘ ਮੜੌਲੀ, ਹਰਪ੍ਰੀਤ ਸਿੰਘ ਭੰਡਾਰੀ, ਸਰਬਜਿੰਦਰ ਸਿੰਘ ਮਾਨ, ਮਲਕੀਤ ਸਿੰਘ ਰੌਣੀ, ਕਰਨੈਲ ਸਿੰਘ ਮੜੌਲੀ ਕਲਾਂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨਾਂ ’ ਤੇ ਦਰਜ ਕੇਸ ਵਾਪਸ ਲਏ ਜਾਣ : ਸੰਯੁਕਤ ਕਿਸਾਨ ਮੋਰਚਾ ਅਗਲੀ ਖ਼ਬਰ ਸਕੂਲ ਪੱਧਰੀ ਕਬੱਡੀ ਮੁਕਾਬਲਿਆਂ ’ ਚ ਸ੍ਰੀ ਮੁਕਤਸਰ ਸਾਹਿਬ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।