10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕ ਚੱਢਾ ਨੇ ਪਿੰਡ ਬਸਾਲੀ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ

ਨੂਰਪੁਰ ਬੇਦੀ, 9 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਬਸਾਲੀ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਾ ਚੈੱਕ ਵੀ ਭੇਟ ਕੀਤਾ ਗਿਆ।

ਵਿਧਾਇਕ ਦਾ ਸਨਮਾਨ ਕਰਦੇ ਪੰਚਾਇਤ ਮੈਂਬਰ ਹੋਰ ਪਤਵੰਤੇ ਤੇ ਪੰਡਾਲ ’ਚ ਹਾਜ਼ਰ ਪਿੰਡ ਦੇ ਵਸਨੀਕ। ਤਸਵੀਰ: ਢੀਂਡਸਾ 10-10-2026
ਨੂਰਪੁਰ ਬੇਦੀ, 9 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਬਸਾਲੀ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਾ ਚੈੱਕ ਵੀ ਭੇਟ ਕੀਤਾ ਗਿਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਢੁਕਵਾਂ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗਰਾਂਟਾਂ ਦਾ ਸਹੀ ਢੰਗ ਨਾਲ ਇਸਤੇਮਾਲ ਕਰਨਾ ਪੰਚਾਇਤ ਦੀ ਜ਼ਿੰਮੇਵਾਰੀ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ । ਵਿਧਾਇਕ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਿਚਕਾਰ ਸਿੱਧਾ ਸੰਪਰਕ ਕਾਇਮ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਨਾਲ ਸਬੰਧਿਤ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਰਪੰਚ ਅੰਜਨਾ ਕੁਮਾਰੀ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਨਾਗਰਾ, ਸੰਮਤੀ ਮੈਂਬਰ ਕੇਵਲ ਕਿਸ਼ਨ ਹੈਪੀ, ਪੰਚ ਸੀਮਾ ਕੁਮਾਰੀ, ਪੰਚ ਬਲਵਿੰਦਰ ਸਿੰਘ, ਪੰਚ ਸੰਜੀਵ ਕੁਮਾਰ, ਪੰਚ ਮਮਤਾ ਰਾਣੀ ਤੋਂ ਇਲਾਵਾ ਮਾ. ਸੁਭਾਸ਼ ਰਾਣਾ, ਮਿੰਟੂ ਰਾਣਾ, ਮਨੀ ਰਾਣਾ, ਨੱਥੂ ਰਾਮ ਮਾਸਟਰ, ਰਵੀ ਕੁਮਾਰ, ਮਲਕੀਤ ਚੰਦ, ਓਂਕਾਰ ਘਈ, ਪਵਨਦੀਪ ਕੌਰ, ਬੇਬੀ, ਸੁਨੀਤਾ ਕੁਮਾਰੀ, ਮਮਤਾ, ਡਾ. ਸਤਪਾਲ, ਵਿਜੇ ਲੰਬੜਦਾਰ, ਅਸ਼ੋਕ ਕੁਮਾਰ ਸਾਬਕਾ ਸਰਪੰਚ, ਨਵਜੋਤ ਘਈ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬੂਰਮਾਜਰਾ ਦੇ ਬੱਸ ਅੱਡੇ ’ਤੇ ਕਰਿਆਨੇ ਦੀ ਦੁਕਾਨ ਵਿਚ ਹੋਈ ਚੋਰੀ ਅਗਲੀ ਖ਼ਬਰ ਪਿੰਡ ਭੱਟੋਂ ਵਿਖੇ ਪ੍ਰਾਇਮਰੀ ਸਕੂਲ ਦੇ ਖੇਡਾਂ ’ਚ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀਆਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।