12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਰੋਟਰੀ ਕਲੱਬ ਰੂਪਨਗਰ ਵਲੋਂ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਸੈਸ਼ਨ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਆਪਣੇ ਪ੍ਰਮੁੱਖ ਪ੍ਰਾਜੈਕਟ ‘ਉਮੰਗ—ਏ ਰੇ ਆਫ਼ ਹੋਪ ਫ਼ਾਰ ਮੈਂਟਲ ਵੈਲਨੈੱਸ’ ਤਹਿਤ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਵਿਖੇ ਦੂਜਾ ਮਾਨਸਿਕ ਸਿਹਤ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੌਰਾਨ ਪ੍ਰਸਿੱਧ ਮਨੋਚਿਕਿਤਸਕ ਡਾ.

ਅਜੀਤ ਡੈਸਕ 12-10-2026
ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਆਪਣੇ ਪ੍ਰਮੁੱਖ ਪ੍ਰਾਜੈਕਟ ‘ਉਮੰਗ—ਏ ਰੇ ਆਫ਼ ਹੋਪ ਫ਼ਾਰ ਮੈਂਟਲ ਵੈਲਨੈੱਸ’ ਤਹਿਤ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਵਿਖੇ ਦੂਜਾ ਮਾਨਸਿਕ ਸਿਹਤ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੌਰਾਨ ਪ੍ਰਸਿੱਧ ਮਨੋਚਿਕਿਤਸਕ ਡਾ. ਅਰਦਾਸ ਸੰਧੂ ਨੇ ਵਿਦਿਆਰਥੀਆਂ ਨਾਲ ਮਾਨਸਿਕ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਡਾ. ਸੰਧੂ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਮੱਸਿਆਵਾਂ ਦੇ ਕਾਰਨਾਂ ਅਤੇ ਸ਼ੁਰੂਆਤੀ ਲੱਛਣਾਂ ਬਾਰੇ ਸੌਖੇ ਅਤੇ ਰੌਚਿਕ ਢੰਗ ਨਾਲ ਸਮਝਾਇਆ। ਉਨ੍ਹਾਂ ਨੇ ਉਦਾਸੀ, ਚਿੰਤਾ ਅਤੇ ਡਿਪ੍ਰੈਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁੱਸਾ, ਚਿੜਚਿੜਾਪਣ ਅਤੇ ਇਕੱਲਾਪਣ ਵੀ ਮਾਨਸਿਕ ਤਣਾਅ ਦੇ ਸੰਕੇਤ ਹੋ ਸਕਦੇ ਹਨ, ਜੋ ਅੱਗੇ ਚੱਲ ਕੇ ਸਰੀਰਕ ਸਿਹਤ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਦੱਸਿਆ ਕਿ ਨਸ਼ਿਆਂ ਦੀ ਆਦਤ ਵਿਅਕਤੀ ਦੀ ਸਿਹਤ, ਸਿੱਖਿਆ, ਭਵਿੱਖ ਅਤੇ ਸਮੁੱਚੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ। ਰੋਟਰੀ ਕਲੱਬ ਦੀ ਪ੍ਰਧਾਨ ਰੋਟੇਰੀਅਨ ਗਗਨ ਸੈਣੀ ਨੇ ਵੀ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੜ੍ਹਨ, ਸੈਰ ਕਰਨ, ਯੋਗਾ, ਕਸਰਤ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਦਾਦਾ-ਦਾਦੀ ਨਾਲ ਗੁਣਵੱਤਾ ਭਰਿਆ ਸਮਾਂ ਬਿਤਾਉਣ ਵਰਗੀਆਂ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਵਾਲ ਪੁੱਛੇ, ਆਪਣੀਆਂ ਜਿਗਿਆਸਾਵਾਂ ਸਾਂਝੀਆਂ ਕੀਤੀਆਂ ਅਤੇ ਡਾ. ਸੰਧੂ ਵਲੋਂ ਸਮਝਾਏ ਗਏ ਮੁੱਖ ਨੁਕਤਿਆਂ ਨੂੰ ਦੁਹਰਾਇਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਭੁਵਨਾ ਨੇ ਵਿਦਿਆਰਥੀਆਂ ਲਈ ਇਸ ਮਹੱਤਵਪੂਰਨ ਉਪਰਾਲੇ ਲਈ ਰੋਟਰੀ ਕਲੱਬ ਰੂਪਨਗਰ ਦਾ ਧੰਨਵਾਦ ਕੀਤਾ। ਇਸ ਮੌਕੇ ਰੋਟੇਰੀਅਨ ਵਿਕਰਮ ਭਨੋਟ ਅਤੇ ਹੋਰ ਰੋਟੇਰੀਅਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਪਾਵਰ ਕਲੋਨੀ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੁਲਤਵੀ ਪਾਵਰ ਕਲੋਨੀ ਅਤੇ ਪਪਰਾਲਾ ਦੀਆਂ ਟੀਮਾਂ ਨੇ ਸੈਮੀ... ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਆਰ. ਬੀ. ਯੂ. ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।