ਮਿਸਤਰੀਆਂ , ਮਜ਼ਦੂਰਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਸ੍ਰੀ ਚਮਕੌਰ ਸਾਹਿਬ,12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੇ ਸੱਦੇ ਤੇ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ. ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਵਿਖੇ ਦਿੱਲੀ ਪੁਲਿਸ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ, ਪੱਤਰਕਾਰਾਂ ਬੁੱਧੀਜੀਵੀਆਂ, ਕਿਸਾਨਾਂ ਨੌਜਵਾਨਾਂ ਤੇ ਜਬਰ ਕਰਕੇ ਥਾਣਿਆਂ ਵਿਚ ਡੱਕਣ ਵਿਰੁੱਧ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।
ਸ
ਸ੍ਰੀ ਚਮਕੌਰ ਸਾਹਿਬ ਵਿਖੇ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਮਿਸਤਰੀ ਮਜ਼ਦੂਰ। ਤਸਵੀਰ: ਜਗਮੋਹਣ ਸਿੰਘ ਨਾਰੰਗ
13-10-2026
ਸ੍ਰੀ ਚਮਕੌਰ ਸਾਹਿਬ,12 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੇ ਸੱਦੇ ਤੇ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ. ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਵਿਖੇ ਦਿੱਲੀ ਪੁਲਿਸ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ, ਪੱਤਰਕਾਰਾਂ ਬੁੱਧੀਜੀਵੀਆਂ, ਕਿਸਾਨਾਂ ਨੌਜਵਾਨਾਂ ਤੇ ਜਬਰ ਕਰਕੇ ਥਾਣਿਆਂ ਵਿਚ ਡੱਕਣ ਵਿਰੁੱਧ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਦੇ ਜ਼ਿਲ੍ਹਾ ਸਕੱਤਰ ਮੁਲਾਗਰ ਸਿੰਘ ਖਮਾਣੋ, ਪ੍ਰੈੱਸ ਸਕੱਤਰ ਸਤਵਿੰਦਰ ਸਿੰਘ ਨੀਟਾ , ਸੁਰਿੰਦਰ ਸਿੰਘ, ਜ/ਸ ਮਨਮੋਹਣ ਸਿੰਘ ਕਾਲਾ ਆਦਿ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਲੋਕਾਂ ਨੂੰ ਬੋਲਣ ਦੀ, ਵਿਚਾਰ ਪ੍ਰਗਟਾਵੇ ਦੀ ਅਤੇ ਹਰ ਕਿਸਮ ਦੇ ਜਬਰ ਖਿਲਾਫ ਆਵਾਜ਼ ਬੁਲੰਦ ਕਰਨ ਦੇ ਬੁਨਿਆਦੀ ਅਧਿਕਾਰ ਦਿੰਦਾ ਹੈ, ਇਨ੍ਹਾਂ ਅਧਿਕਾਰਾਂ ਤਹਿਤ ਹੀ ਸਮੁੱਚੇ ਲੋਕ ਮੁਖ ਚੋਣ ਕਮਿਸ਼ਨ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ, ਕਿਉਂਕਿ ਚੋਣ ਕਮਿਸ਼ਨ ਨੇ ਲੋਕਾਂ ਦਾ ਬੁਨਿਆਦੀ ਹੱਕ ਵੋਟ ਦੇ ਅਧਿਕਾਰ ਨੂੰ ਵੀ ਖਤਮ ਕਰਕੇ ਫਾਸ਼ੀਵਾਦੀ ਨੀਤੀਆਂ ਨੂੰ ਲਾਗੂ ਕਰਕੇ ਕਾਰਪੋਰੇਟਰਾਂ ਦਾ ਪੱਖ ਪੂਰ ਰਿਹਾ ਹੈ। ਲੋਕ ਆਪਣੇ ਬੁਨਿਆਦੀ ਹੱਕ ਨੂੰ ਹਾਸਲ ਕਰਨ ਲਈ ਸੰਘਰਸ਼ਾਂ ਦੀ ਰਾਹ ਤੇ ਤੁਰ ਰਹੇ ਹਨ, ਪ੍ਰੰਤੂ ਕੇਂਦਰ ਸਰਕਾਰ ਅੰਗਰੇਜ਼ਾਂ ਤੋਂ ਵੀ ਅੱਗੇ ਲੰਘ ਕੇ ਜਬਰ ਕਰ ਰਹੀ ਹੈ। ਇਥੋਂ ਤੱਕ ਕਿ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਕਰਮੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਇਨ੍ਹਾਂ ਕਿਹਾ ਕਿ ਜਬਰ ਨਾਲ ਲੋਕਾ ਦੀ ਆਵਾਜ਼ ਨੂੰ ਨਹੀਂ ਦੱਬਿਆ ਜਾ ਸਕਦਾ। ਜਬਰ ਦੀ ਨੀਤੀ ਲਾਗੂ ਕਰਕੇ ਮੋਦੀ ਸਰਕਾਰ ਆਪਣੇ ਪਤਨ ਦੇ ਰਾਹ ਪੈ ਚੁੱਕੀ ਹੈ। ਇਸ ਰੋਸ਼ ਪ੍ਰਦਰਸ਼ਨ ਵਿਚ ਪ੍ਰਵਾਸੀ ਮਜ਼ਦੂਰ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਅਜੈਬ ਸਿੰਘ ਸਮਾਣਾ, ਦਲਜੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ,ਗੁਲਾਬ ਚੰਦ ਚੌਹਾਨ, ਓਕਾਂਰ ਸਿੰਘ, ਜਸਵੀਰ ਸਿੰਘ ਜੱਸੀ, ਹਨੁਮਾਨ ਯਾਦਵ, ਗੁਰਮੇਲ ਸਿੰਘ, ਜੀਵਨ ਸਿੰਘ, ਕਮਲਜੀਤ ਸਿੰਘ, ਜਸਵੰਤ ਸਿੰਘ, ਕਸਤੂਰੀ ਲਾਲ ਬੇਲਾ ਆਦਿ ਹਾਜ਼ਰ ਸਨ।