14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਾਈਪਲਾਈਨ ਗੈਸ ਕੁਨੈਕਸ਼ਨ ਲੈਣ ਵਾਲੇ ਖਪਤਕਾਰ ਸਿਲੰਡਰ ਗੈਸ ਏਜੰਸੀ ਕੋਲ ਜਮਾਂ ਕਰਵਾਉਣ- ਢਿੱਲੋਂ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਗੈਸ ਏਜੰਸੀ ਦੇ ਮਾਲਕ ਜਸਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਨੇ ਪਾਈਪਲਾਈਨ ਗੈਸ ਦੇ ਕੁਨੈਕਸ਼ਨ ਲੈ ਲਏ ਹਨ, ਉਨ੍ਹਾਂ ਨੂੰ ਆਪਣੇ ਸਿਲੰਡਰਾਂ ਸਬੰਧੀ ਲੋੜੀਂਦੀ ਕਾਰਵਾਈ ਸਮੇਂ ਸਿਰ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਗੈਸ ਸਿਲੰਡਰਾਂ ਦੀ ਵੀ ਇੱਕ ਨਿਰਧਾਰਿਤ ਮਿਆਦ ਹੁੰਦੀ ਹੈ।

ਅਜੀਤ ਡੈਸਕ 14-10-2026
ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਗੈਸ ਏਜੰਸੀ ਦੇ ਮਾਲਕ ਜਸਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਨੇ ਪਾਈਪਲਾਈਨ ਗੈਸ ਦੇ ਕੁਨੈਕਸ਼ਨ ਲੈ ਲਏ ਹਨ, ਉਨ੍ਹਾਂ ਨੂੰ ਆਪਣੇ ਸਿਲੰਡਰਾਂ ਸਬੰਧੀ ਲੋੜੀਂਦੀ ਕਾਰਵਾਈ ਸਮੇਂ ਸਿਰ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਗੈਸ ਸਿਲੰਡਰਾਂ ਦੀ ਵੀ ਇੱਕ ਨਿਰਧਾਰਿਤ ਮਿਆਦ ਹੁੰਦੀ ਹੈ। ਮਿਆਦ ਪੂਰੀ ਹੋਣ ਤੋਂ ਬਾਅਦ ਸਿਲੰਡਰ ਵਰਤੋਂ ਯੋਗ ਨਹੀਂ ਰਹਿੰਦੇ।ਜਿਸ ਕਾਰਨ ਖਪਤਕਾਰਾਂ ਨੂੰ ਆਰਥਿਕ ਨੁਕਸਾਨ ਚੁੱਕਣਾ ਪੈ ਸਕਦਾ ਹੈ।ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗੈਸ ਸਿਲੰਡਰਾਂ ਨੂੰ ਬਿਨਾਂ ਲੋੜ ਦੇ ਘਰਾਂ ਵਿਚ ਰੱਖਣ ਦੀ ਬਜਾਏ ਸਬੰਧਿਤ ਗੈਸ ਏਜੰਸੀ ਕੋਲ ਜਮਾਂ ਕਰਵਾਉਣ ਅਤੇ ਨਿਯਮਾਂ ਅਨੁਸਾਰ ਆਪਣੀ ਜਮਾਂ ਰਕਮ ਵਾਪਸ ਲੈਣ। ਨਵੇਂ ਗੈਸ ਕੁਨੈਕਸ਼ਨਾਂ ਸਬੰਧੀ ਉਨ੍ਹਾਂ ਕਿਹਾ ਕਿ ਫ਼ਿਲਹਾਲ ਨਵੇਂ ਕੁਨੈਕਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਬੰਦ ਹੈ। ਜਦੋਂ ਇਸ ਸਬੰਧੀ ਪ੍ਰਕਿਰਿਆ ਮੁੜ ਸ਼ੁਰੂ ਹੋਵੇਗੀ ਤਾਂ ਖਪਤਕਾਰਾਂ ਨੂੰ ਨਵੇਂ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ।
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਨੂਰਪੁਰ ਬੇਦੀ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਮੈਡੀਕਲ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।