ਜਟਾਣਾ ਵਿਖੇ ਚਾਰ ਰੋਜ਼ਾ ਕਥਾ ਸਮਾਗਮ ਕਰਾਏ ਭਾਈ ਗੁਰਬਾਜ਼ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੇ 52 ਹੁਕਮਾਂ ਦੀ ਕੀਤੀ ਵਿਆਖਿਆ
ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜਟਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਰੋਜਾ ਕਥਾ ਸਮਾਗਮ ਕਰਾਏ ਗਏ, ਜਿਸ ਵਿਚ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਸ੍ਰੀ ਚਮਕੌਰ ਸਾਹਿਬ ਦੇ ਕਥਾ ਵਾਚਕ ਭਾਈ ਗੁਰਬਾਜ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ੍ਰੀ ਨਾਂਦੇੜ ਸਾਹਿਬ ਵਿਖੇ ਸਿੱਖਾਂ ਨੂੰ ਕੀਤੇ 52 ਹੁਕਮਾਂ ਦੀ ਵਿਸਥਾਰ ਸਹਿਤ ਵਿਆਖਿਆ ਕਰਦੇ ਹੋਏ ਕਿਹਾ ਕਿ ਹਰ ਸਿੱਖ ਨੂੰ ਆਪਣੇ ਜੀਵਨ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਆਖਰੀ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੁਰਬਾਜ ਸਿੰਘ ਦਾ ਸਨਮਾਨ ਕੀਤਾ ਗਿਆ।
ਅਜੀਤ ਡੈਸਕ
14-10-2026