14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਥਲੀ ਕਲਾਂ ਨੂੰ 4 ਲੱਖ ਰੁਪਏ ਦੀ ਗ੍ਰਾਂਟ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ, ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀ ਗ੍ਰਾਂਟ ਰਾਸ਼ੀ

ਘਨੌਲੀ, 13 ਅਕਤੂਬਰ (ਜਸਵੀਰ ਸਿੰਘ ਸੈਣੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਮਕਸਦ ਨਾਲ ਲਗਾਤਾਰ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਥਲੀ ਕਲਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਕਾਸ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 14-10-2026
ਘਨੌਲੀ, 13 ਅਕਤੂਬਰ (ਜਸਵੀਰ ਸਿੰਘ ਸੈਣੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਮਕਸਦ ਨਾਲ ਲਗਾਤਾਰ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਥਲੀ ਕਲਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਕਾਸ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਥਲੀ ਕਲਾ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚਾਰ ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਪੂਰਾ ਕਰਨ ਲਈ ਪੰਚਾਇਤਾਂ ਨਾਲ ਤਾਲਮੇਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਤੱਕ ਪਹੁੰਚ ਕਰਨਾ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣਾ ਹੈ। ਵਿਧਾਇਕ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਦਿੱਤੀ ਜਾਂਦੀ ਗ੍ਰਾਂਟ ਰਾਸ਼ੀ ਦੀ ਸਹੀ ਵਰਤੋਂ ਕਰਕੇ ਲੋਕਾਂ ਨੂੰ ਇਸ ਦਾ ਲਾਭ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਪਿੰਡਾਂ ਦੇ ਵਿਕਾਸ ਵਿਚ ਲੋਕਾਂ ਦੀ ਭਾਗੀਦਾਰੀ ਨੂੰ ਵੀ ਮਹੱਤਵਪੂਰਨ ਦੱਸਿਆ। ਇਸ ਮੌਕੇ ਸਰਪੰਚ ਯੂਨੀਅਨ ਪ੍ਰਧਾਨ ਆਪ ਆਗੂ ਪਰਮਿੰਦਰ ਸਿੰਘ ਬਾਲਾ, ਆਪ ਆਗੂ ਮਲਕੀਤ ਸਿੰਘ, ਸਰਪੰਚ ਵਰਿੰਦਰ ਸਿੰਘ ਭੋਗਲ, ਪੰਚ ਜਗਦੀਪ ਸਿੰਘ, ਗਿਆਨੀ ਸੁਖਵਿੰਦਰ ਸਿੰਘ ਕਥਾਵਾਚਕ, ਪਿੰਡ ਦੀ ਪੰਚਾਇਤ ਦੇ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਕਸਿਤ ਭਾਰਤ ਤੇ ਸੇਵਾ ਕਾਰਜ ’ ਵਿਸ਼ੇ ’ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ ਚ ਨੂਰਪੁਰ ਬੇਦੀ ਦੇ ਵਿਦਿਆਰਥੀਆਂ ਨੇ ਮਾਰੀਆਂ... ਅਗਲੀ ਖ਼ਬਰ ਸੰਤ ਬਾਬਾ ਸਤਨਾਮ ਸਿੰਘ ਵਲੋਂ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।