ਸਰਕਾਰੀ ਸਕੂਲਾਂ ਵਿਚ ਜੈਵਿਕ ਸਬਜ਼ੀਆਂ ਲਈ ਰਸੋਈ ਬਗੀਚੀਆਂ ਤੇ ਫਲ ਦੇ ਬੂਟੇ ਲਗਾਏ ਜਾਣ - ਜਸਵੀਰ ਸਿੰਘ ਸੇਖੋਂ
ਰੂਪਨਗਰ, 13 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਰਾਸ਼ਨ ਵੰਡ ਪ੍ਰਣਾਲੀ, ਸਕੂਲਾਂ ਵਿਚ ਦੁਪਹਿਰ ਦੇ ਖਾਣੇ ਅਤੇ ਆਂਗਨਵਾੜੀ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਰਾਸ਼ਨ ਕਾਰਡਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਕਿਸੇ ਵੀ ਯੋਗ ਪਰਿਵਾਰ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹਿਣ ਦੇਣ ਦੇ ਨਿਰਦੇਸ਼ ਦਿੱਤੇ।
ਰੂਪਨਗਰ, 13 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਰਾਸ਼ਨ ਵੰਡ ਪ੍ਰਣਾਲੀ, ਸਕੂਲਾਂ ਵਿਚ ਦੁਪਹਿਰ ਦੇ ਖਾਣੇ ਅਤੇ ਆਂਗਨਵਾੜੀ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਰਾਸ਼ਨ ਕਾਰਡਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਕਿਸੇ ਵੀ ਯੋਗ ਪਰਿਵਾਰ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹਿਣ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਭਪਾਤਰੀਆਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਮਿਆਰੀ ਅਨਾਜ ਹੀ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਰਾਸ਼ਨ ਡਿਪੂਆਂ ’ਤੇ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ 9876764545 ਅਤੇ ਵਿਭਾਗ ਦੀ ਈ-ਮੇਲ ਪ੍ਰਮੁੱਖ ਸਥਾਨ ’ਤੇ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰਾਮਪੁਰ ਜ਼ਿੰਮੀਦਾਰਾਂ ਅਤੇ ਪਿੰਡ ਸ਼ਾਮਪੁਰਾ ਦੇ ਆਂਗਨਵਾੜੀ ਕੇਂਦਰ ਦਾ ਦੌਰਾ ਕਰਕੇ ਬੱਚਿਆਂ ਦੇ ਭੋਜਨ ਦੀ ਗੁਣਵੱਤਾ, ਪੀਣ ਵਾਲੇ ਪਾਣੀ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਕੂਲਾਂ ਵਿਚ ਰਸੋਈ ਬਗੀਚਿਆਂ ਦੀ ਸਾਂਭ-ਸੰਭਾਲ ਕਰਕੇ ਤਾਜ਼ੀਆਂ, ਜ਼ਹਿਰ-ਰਹਿਤ ਸਬਜ਼ੀਆਂ ਨੂੰ ਬੱਚਿਆਂ ਦੇ ਭੋਜਨ ਵਿਚ ਸ਼ਾਮਲ ਕਰਨ ਅਤੇ ਪਾਣੀ ਸ਼ੁੱਧ ਕਰਨ ਵਾਲੇ ਯੰਤਰਾਂ ਦੇ ਟੀ.ਡੀ.ਐਸ. ਦੀ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਦੇਣ ਅਤੇ ਆਂਗਨਵਾੜੀ ਕੇਂਦਰਾਂ ਦੀ ਨਿਯਮਿਤ ਨਿਗਰਾਨੀ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ। ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਕੁਸੁਮ ਗੁਪਤਾ, ਬਾਗਬਾਨੀ ਵਿਭਾਗ ਤੋਂ ਡਾ. ਚਤਰਜੀਤ ਸਿੰਘ ਰਤਨ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਤੋਂ ਰਾਹੁਲ ਗੌਤਮ ਅਤੇ ਹੋਰ ਅਧਿਕਾਰੀ ਹਾਜ਼ਰ ਸਨ।