14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਬਚਾਓ ਮੁਹਿੰਮ ਤਹਿਤ ਭਰਤਗੜ੍ਹ ’ ਚ ਲੋਕਾਂ ਦੇ ਸੁਝਾਅ ਲੈਣ ਦੀ ਸ਼ੁਰੂਆਤ

ਭਰਤਗੜ੍ਹ, 13 ਅਕਤੂਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਉੱਚ ਨੇਤਾਵਾਂ ਵਲੋਂ ਸੂਬੇ ਦੀ ਜਨਤਾ ਨਾਲ ਸਿੱਧੇ ਰਾਬਤੇ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੁਝਾਅ ਇਕੱਤਰ ਕਰਕੇ ਪਾਰਟੀ ਦੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕਰਨ ਵਾਸਤੇ ਆਰੰਭੀ ‘‘ਪੰਜਾਬ ਬਚਾਓ’’ ਮੁਹਿੰਮ ਤਹਿਤ ਸਰਕਲ ਭਰਤਗੜ੍ਹ ਦੇ ਪ੍ਰਧਾਨ ਜਥੇਦਾਰ ਹਰਮੇਸ਼ ਸਿੰਘ ਅਟਾਰੀ ਦੀ ਅਗਵਾਈ ’ਚ ਲੋਕਾਂ ਦੇ ਫਾਰਮ ਭਰਨ ਦੀ ਸ਼ੁਰੂਆਤ ਕਰ ਦਿੱਤੀ ਗਈ। ਅੱਜ ਭਰਤਗੜ੍ਹ ’ਚ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਜਰਨੈਲ ਸਿੰਘ ਸਹੋਤਾ ਦੇ ਨਿਵਾਸ ’ਤੇ ਜਥੇਦਾਰ ਹਰਮੇਸ਼ ਸਿੰਘ ਅਟਾਰੀ ਨੇ ਕਿਹਾ ਕਿ ਬਾਦਲ, ਡਾ.

ਭਰਤਗੜ੍ਹ ’ਚ ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਦੌਰਾਨ ਜਥੇਦਾਰ ਹਰਮੇਸ਼ ਸਿੰਘ ਅਟਾਰੀ, ਜਥੇਦਾਰ ਜਰਨੈਲ ਸਿੰਘ ਸਹੋਤਾ, ਸਟੇਟ ਐਵਾਰਡੀ ਸੁੱਚਾ ਸਿੰਘ ਸਰਸਾ ਨੰਗਲ ਅਤੇ ਹੋਰ। ਤਸਵੀਰ: ਅਜੀਤ 14-10-2026
ਭਰਤਗੜ੍ਹ, 13 ਅਕਤੂਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਉੱਚ ਨੇਤਾਵਾਂ ਵਲੋਂ ਸੂਬੇ ਦੀ ਜਨਤਾ ਨਾਲ ਸਿੱਧੇ ਰਾਬਤੇ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੁਝਾਅ ਇਕੱਤਰ ਕਰਕੇ ਪਾਰਟੀ ਦੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕਰਨ ਵਾਸਤੇ ਆਰੰਭੀ ‘‘ਪੰਜਾਬ ਬਚਾਓ’’ ਮੁਹਿੰਮ ਤਹਿਤ ਸਰਕਲ ਭਰਤਗੜ੍ਹ ਦੇ ਪ੍ਰਧਾਨ ਜਥੇਦਾਰ ਹਰਮੇਸ਼ ਸਿੰਘ ਅਟਾਰੀ ਦੀ ਅਗਵਾਈ ’ਚ ਲੋਕਾਂ ਦੇ ਫਾਰਮ ਭਰਨ ਦੀ ਸ਼ੁਰੂਆਤ ਕਰ ਦਿੱਤੀ ਗਈ। ਅੱਜ ਭਰਤਗੜ੍ਹ ’ਚ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਜਰਨੈਲ ਸਿੰਘ ਸਹੋਤਾ ਦੇ ਨਿਵਾਸ ’ਤੇ ਜਥੇਦਾਰ ਹਰਮੇਸ਼ ਸਿੰਘ ਅਟਾਰੀ ਨੇ ਕਿਹਾ ਕਿ ਬਾਦਲ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰਨਾਂ ਨੇਤਾਵਾਂ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਉਕਤ ਮੁਹਿੰਮ ਸਰਕਲ ਨਾਲ ਸਾਰੇ ਪਿੰਡਾਂ ’ਚ ਜਾ ਕੇ ਲੋਕਾਂ ਦੇ ਸੁਝਾਅ ਲੈਕੇ ਪਾਰਟੀ ਦੇ ਉੱਚ ਨੇਤਾਵਾਂ ਨੂੰ ਭੇਜੇ ਜਾ ਰਹੇ ਹਨ, ਤਾਂ ਕਿ ਮਿਥੇ ਦਿਨਾਂ ’ਚ ਇਸ ਮੁਹਿੰਮ ਦੀ ਸਮਾਪਤੀ ਮਗਰੋਂ, ਲੋਕਾਂ ਦੇ ਸਹੀ ਸੁਝਾਵਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕਰਕੇ ਲੋਕਾਂ ਦੇ ਹੱਕਾਂ ਦੀ ਰਾਖੀ ਹੋ ਸਕੇ। ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸਟੇਟ ਐਵਾਰਡੀ ਸੁੱਚਾ ਸਿੰਘ ਸਰਸਾ ਨੰਗਲ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਨਾਂਅ ’ਤੇ ਗੁਮਰਾਹ ਕਰਕੇ ਸੱਤਾ ’ਤੇ ਕਾਬਜ਼ ਹੋਈ ਮੌਜੂਦਾ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਮੁਲਾਜ਼ਮਾਂ ਅਤੇ ਕਿਸਾਨਾਂ ਦੇ ਮਸਲੇ ਜਿਉਂ ਦੇ ਤਿਉਂ ਹੀ ਹਨ, ਮੌਜੂਦਾ ਸਰਕਾਰ ਨੂੰ ਮੁਲਾਜ਼ਮਾਂ ਦਾ ਡੀ. ਏ. ਦਾ ਮਸਲਾ ਤੁਰੰਤ ਹੱਲ ਕਰਨਾ ਚਾਹੀਦਾ ਹੈ, ਪੰਜਾਬ ਅੰਦਰ ਬਾਹਰੀ ਰਾਜਾਂ ਦੇ ਲੋਕਾਂ ਨੂੰ ਨੌਕਰੀਆਂ ਅਤੇ ਜ਼ਮੀਨਾਂ ਖ਼ਰੀਦਣ ’ਤੇ ਵੀ ਤੁਰੰਤ ਰੋਕ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਏਕਤਾ, ਮਜ਼ਬੂਤੀ ਅਤੇ ਪੰਜਾਬ ਦੇ ਅਵਾਮ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਆਰੰਭੀ ਪੰਜਾਬ ਬਚਾਓ ਮੁਹਿੰਮ ਤਹਿਤ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ, ਪਾਰਟੀ ਨਾਲ ਸਬੰਧਿਤ ਵਿਅਕਤੀਆਂ ਦੇ ਨਾਲ-ਨਾਲ ਹੋਰ ਵੀ ਸੂਝਵਾਨ ਸੱਜਣ ਇਸ ਖੇਤਰੀ ਪਾਰਟੀ ਨਾਲ ਆਪ-ਮੁਹਾਰੇ ਵੀ ਜੁੜ ਰਹੇ ਹਨ, ਜੋ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਪੰਜਾਬੀਆਂ ਦੇ ਸੁਨਹਿਰੀ ਭਵਿੱਖ ਦਾ ਸੰਕੇਤ ਵੀ ਹੈ। ਇਸ ਮੌਕੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਮੰਗੂਵਾਲ, ਚੌਧਰੀ ਹਰੀ ਸਿੰਘ ਲਾਦੀ, ਦਿਲਬਾਗ ਸਿੰਘ ਪੰਮੀ, ਫ਼ੌਜੀ ਅਜੈਬ ਸਿੰਘ, ਗੁਰਿੰਦਰ ਸਿੰਘ ਸਹੋਤਾ, ਮਲਕੀਤ ਸਿੰਘ ਬੜਾ ਪਿੰਡ, ਗੁਰਦੇਵ ਸਿੰਘ, ਜਸਵਿੰਦਰ ਸਿੰਘ ਸਹੋਤਾ, ਸ਼ੰਮੀ ਗਿੱਲ, ਸਰਕਲ ਪ੍ਰਧਾਨ ਬੀਬੀ ਰੇਸ਼ਮ ਕੌਰ, ਬੀਬੀ ਪਰਮਜੀਤ ਕੌਰ ਸਰਸਾ ਨੰਗਲ, ਮਨਦੀਪ ਕੌਰ, ਜਸਵੀਰ ਕੌਰ, ਕੁਲਵੰਤ ਕੌਰ, ਅਜੈਬ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਨੇ ਇੱਕ ਆਈ.ਏ.ਐੱਸ. ਤੇ 2 ਪੀ.ਸੀ.ਐੱਸ. ਅਧਿਕਾਰੀਆਂ ਦਾ ਕੀਤਾ ਤਬਾਦਲਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਅੱਜ ਪਹਿਲੇ ਦਿਨ ਲੜਕੀਆਂ ਦੇ ਕਰਵਾਏ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।