ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਦੇ ਸੱਦੇ ਦੀ ਭਾਕਿਯੂ ਕਾਦੀਆਂ ਵਲੋਂ ਹਮਾਇਤ
ਨਸ਼ਾ ਤਸਕਰਾਂ ਵਿਰੁੱਧ ਇੱਕਜੁੱਟ ਹੋਣ ਦਾ ਦਿੱਤਾ ਸੱਦਾ ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਨਾਕਾਮ ਰਹੀ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਦਾਅਵਿਆਂ ਤੱਕ ਸੀਮਤ ਹੋ ਕੇ ਰਹਿ ਗਈ ਹੈ।
ਨਸ਼ਾ ਤਸਕਰਾਂ ਵਿਰੁੱਧ ਇੱਕਜੁੱਟ ਹੋਣ ਦਾ ਦਿੱਤਾ ਸੱਦਾ ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਨਾਕਾਮ ਰਹੀ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਦਾਅਵਿਆਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਸੀ, ਪਰ ਉਸ ਨੂੰ ਆਪਣੀ ਜਾਨ ਗੁਆਉਣੀ ਪਈ। ਹਰਮੀਤ ਸਿੰਘ ਕਾਦੀਆਂ ਨੇ 15 ਅਕਤੂਬਰ ਨੂੰ ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਇਸ ਵਿਚ ਸਹਿਯੋਗ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ ਅਤੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।