ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ ਤੇ ਮੋਮਬੱਤੀ ਮਾਰਚ ਡਾ. ਦਲਜੀਤ ਸਿੰਘ ਚੀਮਾ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ. ਜਾਂ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦੀ ਕੀਤੀ ਮੰਗ
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਕ) ਵਿਖੇ ਰੋਸ ਪ੍ਰਦਰਸ਼ਨ ਅਤੇ ਮੋਮਬੱਤੀ ਮਾਰਚ ਕੀਤਾ ਗਿਆ। ਇਸ ਦੀ ਅਗਵਾਈ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਡਾ.
ਬ
ਬਾਜ਼ਾਰਾਂ ’ਚ ਮੋਮਬੱਤੀ ਮਾਰਚ ਕੱਢਣ ਮੌਕੇ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ।
15-10-2026
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਕ) ਵਿਖੇ ਰੋਸ ਪ੍ਰਦਰਸ਼ਨ ਅਤੇ ਮੋਮਬੱਤੀ ਮਾਰਚ ਕੀਤਾ ਗਿਆ। ਇਸ ਦੀ ਅਗਵਾਈ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ। ਇਸ ਮੌਕੇ ਡਾ. ਚੀਮਾ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਸੀਬੀਆਈ ਜਾਂ ਕਿਸੇ ਹੋਰ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ ਜਾਂ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਜਾਂਚ ਹੋਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਪੰਜਾਬ ਵਿਚ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਬਾਬਾ ਸੁਰਜਨ ਸਿੰਘ ਡੇਰਾ ਪਿਹੋਵੇ ਵਾਲੇ ਫੁੱਲ ਕਲਾਂ ਤੋਂ ਇਲਾਵਾ ਸੁਖਿੰਦਰ ਪਾਲ ਸਿੰਘ ਬੌਬੀ ਬੋਲਾ, ਤਰਨਜੀਤ ਸਿੰਘ ਤਰਨੀ ਪ੍ਰਧਾਨ ਯੂਥ ਅਕਾਲੀ ਦਲ, ਚਰਨ ਸਿੰਘ ਭਾਟੀਆ ਮੁੱਖ ਸੇਵਾਦਾਰ ਗੁਰਦੁਆਰਾ ਸਿੰਘ ਸਭਾ, ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਸਰਸਾ ਨੰਗਲ, ਕੁਲਵੰਤ ਸਿੰਘ ਸਾਬਕਾ ਕੌਂਸਲਰ, ਲਖਵਿੰਦਰ ਸਿੰਘ ਮਿੱਠੂ, ਜ਼ਿਲ੍ਹਾ ਸਿੰਘ ਅਤੇ ਹਰਪ੍ਰੀਤ ਸਿੰਘ ਲਖੇਵਾਲ ਸਮੇਤ ਇਸਤਰੀ ਅਕਾਲੀ ਦਲ, ਯੂਥ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿਚ ਨੁਮਾਇੰਦੇ ਅਤੇ ਵਰਕਰ ਹਾਜ਼ਰ ਸਨ। ਪ੍ਰਦਰਸ਼ਨ ਦੌਰਾਨ ਹਾਜ਼ਰ ਲੋਕਾਂ ਨੇ “ਪਰਮਿੰਦਰ ਸਿੰਘ ਝੋਟਾ ਅਮਰ ਰਹੇ”ਅਤੇ “ਪੰਜਾਬ ਸਰਕਾਰ ਮੁਰਦਾਬਾਦ”ਦੇ ਨਾਅਰੇ ਲਗਾਏ।