15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਿੰਦਰਖ ਤੇ ਰਾਮਪੁਰ ਪੁਰਖਾਲੀ ਵਿਖੇ ‘ ਮਾਨ ਦੇ ਮੁਨਾਫ਼ੇ ’ ਮੁਹਿੰਮ ਤਹਿਤ ਔਰਤਾਂ ਨਾਲ ਕੀਤੀਆਂ ਮੀਟਿੰਗਾਂ

ਪੁਰਖਾਲੀ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)- ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਬਿੰਦਰਖ ਅਤੇ ਰਾਮਪੁਰ ਪੁਰਖਾਲੀ ਵਿਖੇ ਔਰਤਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁਹਿੰਮ ਦੇ ਉਦੇਸ਼ਾਂ ਤੇ ਔਰਤਾਂ ਦੀ ਸਮਾਜਿਕ ਤੇ ਆਰਥਿਕ ਭੂਮਿਕਾ ਸਬੰਧੀ ਚਰਚਾ ਕੀਤੀ।

ਅਜੀਤ ਡੈਸਕ 15-10-2026
ਪੁਰਖਾਲੀ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)- ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਬਿੰਦਰਖ ਅਤੇ ਰਾਮਪੁਰ ਪੁਰਖਾਲੀ ਵਿਖੇ ਔਰਤਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁਹਿੰਮ ਦੇ ਉਦੇਸ਼ਾਂ ਤੇ ਔਰਤਾਂ ਦੀ ਸਮਾਜਿਕ ਤੇ ਆਰਥਿਕ ਭੂਮਿਕਾ ਸਬੰਧੀ ਚਰਚਾ ਕੀਤੀ।ਮੀਟਿੰਗਾਂ ਦੌਰਾਨ ਮਹਿਲਾ ਆਗੂ ਹਰਜੀਤ ਕੌਰ ਨੇ ਔਰਤਾਂ ਨੂੰ ਆਪਸੀ ਏਕਤਾ ਮਜ਼ਬੂਤ ਕਰਨ ਤੇ ਸਮਾਜਿਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਵਿਚ ਔਰਤਾਂ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ ਅਤੇ ਔਰਤਾਂ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਸਮਾਜ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਦਾ ਮੁੱਖ ਮਕਸਦ ਔਰਤਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਜਨਤਕ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਔਰਤਾਂ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗਾਂ ਰਾਹੀਂ ਔਰਤਾਂ ਨੂੰ ਇੱਕ ਮੰਚ ’ਤੇ ਲਿਆਉਣ ਤੇ ਉਨ੍ਹਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦਾ ਯਤਨ ਕੀਤਾ ਗਿਆ।
ਪਿਛਲੀ ਖ਼ਬਰ ਚੱਬਰੇਵਾਲ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਭੇਟ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।