ਚੱਬਰੇਵਾਲ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਭੇਟ
ਨੂਰਪੁਰ ਬੇਦੀ, 14 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਚੱਬਰੇਵਾਲ ਵਿਖੇ ਲੋਕ ਮਿਲਣੀ ਦੌਰਾਨ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਭੇਟ ਕੀਤੀ।
ਪੰਚਾਇਤ ਨੂੰ ਚੈੱਕ ਭੇਟ ਕਰਦੇ ਵਿਧਾਇਕ ਚੱਢਾ। ਤਸਵੀਰ: ਢੀਂਡਸਾ
15-10-2026