ਜੋਗੀ ਅੱਲਾ ਯਾਰ ਖਾਂ ਦੀ ਯਾਦ ਨੂੰ ਸਮਰਪਿਤ ਦਸਤਾਰਬੰਦੀ ਅਤੇ ਕੀਰਤਨ ਦਰਬਾਰ ਭਲਕੇ
ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵਨ ਬੀਟ ਮੈਡੀਕਲ ਗਰੁੱਪ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਜੋਗੀ ਅੱਲਾ ਯਾਰ ਖਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਦਸਤਾਰਬੰਦੀ ਮੁਕਾਬਲੇ ਮਿਤੀ 17 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਕਰਵਾਏ ਜਾ ਰਹੇ ਹਨ। ਪ੍ਰਬੰਧਕ ਭਾਈ ਉਕਪਾਲ ਸਿੰਘ ਨੇ ਦੱਸਿਆ ਕਿ ਬਹਾਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਮੈਡੀਕਲ ਗਰੁੱਪ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਇਸ ਕੀਰਤਨ ਦਰਬਾਰ ਵਿਚ ਭਾਈ ਅਮਨਦੀਪ ਸਿੰਘ ਬਕਾਲਾ ਸਾਹਿਬ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ,ਗਿਆਨੀ ਗੁਰਬਾਜ ਸਿੰਘ ਕਥਾ ਵਾਚਕ ਸ੍ਰੀ ਚਮਕੌਰ ਸਾਹਿਬ,ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ ਆਦਿ ਵਲੋਂ ਸੰਗਤਾਂ ਨੂੰ ਸਵੇਰੇ 9 ਵਜੇ ਤੋ ਦੁਪਹਿਰ 2 ਵਜੇ ਤੱਕ ਬਾਣੀ ਨਾਲ ਜੋੜਿਆ ਜਾਵੇਗਾ।