16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਆਰ . ਬੀ . ਯੂ . ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫ਼ਰੰਸ

ਰੂਪਨਗਰ, 15 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ, ਤਣਾਅ ਨਾਲ ਨਜਿੱਠਣ, ਭਾਵਨਾਤਮਕ ਮਜ਼ਬੂਤੀ ਵਿਕਸਿਤ ਕਰਨ ਅਤੇ ਨਸ਼ਿਆਂ ਦੀ ਦੁਰਵਰਤੋਂ ਦੀ ਰੋਕਥਾਮ ਦੇ ਉਦੇਸ਼ ਨਾਲ ‘ਮਾਨਸਿਕ ਸਿਹਤ ਅਤੇ ਤੰਦਰੁਸਤੀ—ਸੁਚੇਤ ਸੰਵਾਦ’ ਵਿਸ਼ੇ ’ਤੇ ਇੱਕ ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਦਾ ਆਯੋਜਨ ਵਿਦਿਆਰਥੀ ਭਲਾਈ ਵਿਭਾਗ ਅਤੇ ਸਕੂਲ ਆਫ਼ ਲਾਈਫ਼ ਸਾਇੰਸਿਜ਼ ਵਲੋਂ ਰੈੱਡ ਰਿਬਨ ਕਲੱਬ ਅਤੇ ਪੰਜਾਬ ਯੂਥ ਸਰਵਿਸਿਜ਼ ਦੇ ਸਹਿਯੋਗ ਨਾਲ ਕੀਤਾ ਗਿਆ।

ਅਜੀਤ ਡੈਸਕ 16-10-2026
ਰੂਪਨਗਰ, 15 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ, ਤਣਾਅ ਨਾਲ ਨਜਿੱਠਣ, ਭਾਵਨਾਤਮਕ ਮਜ਼ਬੂਤੀ ਵਿਕਸਿਤ ਕਰਨ ਅਤੇ ਨਸ਼ਿਆਂ ਦੀ ਦੁਰਵਰਤੋਂ ਦੀ ਰੋਕਥਾਮ ਦੇ ਉਦੇਸ਼ ਨਾਲ ‘ਮਾਨਸਿਕ ਸਿਹਤ ਅਤੇ ਤੰਦਰੁਸਤੀ—ਸੁਚੇਤ ਸੰਵਾਦ’ ਵਿਸ਼ੇ ’ਤੇ ਇੱਕ ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਦਾ ਆਯੋਜਨ ਵਿਦਿਆਰਥੀ ਭਲਾਈ ਵਿਭਾਗ ਅਤੇ ਸਕੂਲ ਆਫ਼ ਲਾਈਫ਼ ਸਾਇੰਸਿਜ਼ ਵਲੋਂ ਰੈੱਡ ਰਿਬਨ ਕਲੱਬ ਅਤੇ ਪੰਜਾਬ ਯੂਥ ਸਰਵਿਸਿਜ਼ ਦੇ ਸਹਿਯੋਗ ਨਾਲ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਸਮੇਂ ਦੀ ਸੁਚੱਜੀ ਵਰਤੋਂ, ਜ਼ਿੰਮੇਵਾਰੀਆਂ ਨੂੰ ਤਰਜੀਹ ਦੇਣ ਅਤੇ ਤਣਾਅ ਘਟਾਉਣ ਲਈ ਵਿਹਾਰਕ ਤਰੀਕੇ ਅਪਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਦੁਹਰਾਈ, ਜਦਕਿ ਪ੍ਰੋ-ਵਾਈਸ-ਚਾਂਸਲਰ ਡਾ. ਸਤੀਸ਼ ਕੁਮਾਰ ਨੇ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ’ਤੇ ਖੁੱਲ੍ਹ ਕੇ ਅਤੇ ਸਾਰਥਕ ਗੱਲਬਾਤ ਕਰਨ ਦੀ ਲੋੜ ’ਤੇ ਚਾਨਣਾ ਪਾਇਆ। ਕਾਨਫਰੰਸ ਦੌਰਾਨ ਹੋਏ ਵਿਚਾਰ-ਵਟਾਂਦਰੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮਾਹਿਰਾਂ ਨੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਮਾਨਸਿਕ ਸਿਹਤ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਹਾਰਕ ਸੁਝਾਅ ਦਿੱਤੇ। ਕਾਨਫਰੰਸ ਦੀ ਸਮਾਪਤੀ ਵਿਦਿਆਰਥੀਆਂ ਲਈ ਸਹਿਯੋਗੀ, ਮਾਨਸਿਕ ਸਿਹਤ ਸਬੰਧੀ ਝਿਜਕ ਅਤੇ ਭੇਦਭਾਵ ਤੋਂ ਮੁਕਤ ਅਤੇ ਨਸ਼ਾ-ਮੁਕਤ ਕੈਂਪਸ ਦਾ ਮਾਹੌਲ ਸਿਰਜਣ ਦੇ ਸੰਕਲਪ ਨਾਲ ਹੋਈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਬੰਦ ਨੂੰ ਦਿੱਤਾ ਪੂਰਨ ਸਮਰਥਨ ਅਗਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ . ਪੀ . ਦਾ ਝੋਟੇ ਦੇ ਕਤਲ ਮਾਮਲੇ ’ ਤੇ ਆਪ ਸਰਕਾਰ ’ ਤੇ ਤਿੱਖਾ ਹਮਲਾ ਸੂਬਾ ਸਰਕਾਰ ਦੱਸੇ ਕਿ ਆਖਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।