17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੇ ਯੁਵਾ ਕੌਸ਼ਲ ਉਤਸਵ ’ਚ ਪੁੱਜੇ ਐੱਮ.ਪੀ. ਮਲਵਿੰਦਰ ਸਿੰਘ ਕੰਗ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਯੁਵਾ ਕੌਸ਼ਲ ਉਤਸਵ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਵਿਚ ਪੁੱਜੇ ਮੁੱਖ ਮਹਿਮਾਨ ਐੱਮ.ਪੀ. ਮਾਲਵਿੰਦਰ ਸਿੰਘ ਕੰਗ ਨੂੰ ਸਨਮਾਨ ਚਿੰਨ੍ਹ ਭੇਟ ਕਰ ਰਹੇ ਪ੍ਰਬੰਧਕ। 17-10-2026
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਯੁਵਾ ਕੌਸ਼ਲ ਉਤਸਵ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਵਿਚ ਯੂਨੀਵਰਸਿਟੀ ਦੇ ਚਾਂਸਲਰ, ਵਾਈਸ ਚਾਂਸਲਰ, ਵੱਖ-ਵੱਖ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਸਿਰਫ਼ ਡਿਗਰੀ ਹਾਸਲ ਕਰਨਾ ਹੀ ਕਾਫ਼ੀ ਨਹੀਂ, ਸਗੋਂ ਨੌਜਵਾਨਾਂ ਲਈ ਵਿਹਾਰਕ ਗਿਆਨ ਅਤੇ ਤਕਨੀਕੀ ਹੁਨਰ ਹਾਸਲ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਸੂਬੇ ਵਿਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਸਮਰੱਥਾ ਪਛਾਣਨ, ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਅਤੇ ਪੰਜਾਬ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਤਸਵ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਹੁਨਰਾਂ ਨਾਲ ਸਬੰਧਤ ਪ੍ਰਦਰਸ਼ਨੀਆਂ, ਪ੍ਰਾਜੈਕਟ ਮਾਡਲ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਹੁਨਰ ਵਿਚ ਨਿਰੰਤਰ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਯੂਨੀਵਰਸਿਟੀ ਦੇ ਚਾਂਸਲਰ ਵਲੋਂ ਮਲਵਿੰਦਰ ਸਿੰਘ ਕੰਗ ਦਾ ਉਤਸਵ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਕੀਤਾ ਸ਼ਾਨ... ਅਗਲੀ ਖ਼ਬਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰ ਰਹੇ ਹਨ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ - ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।